National

ਕੁੰਵਰ ਵਿਜੈ ਪ੍ਰਤਾਪ ਨੇ ਸੀਐੱਮ ਨੂੰ ਲਿਖੀ ਚਿੱਠੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ‘ਚ ਕਾਰਵਾਈ ਹੋਵੇ ਤੇਜ਼

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬਹਿਬਲਕਲਾਂ ਗੋਲੀਕਾਂਡ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ‘ਚ ਚੱਲ ਰਹੇ ਕੇਸਾਂ ਨੂੰ ਅਦਾਲਤ ‘ਚ ਮਜ਼ਬੂਤੀ ਨਾਲ ਪੇਸ਼ ਕੀਤਾ ਜਾਵੇ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ ਹੈ। ਫਰੀਦਕੋਟ ਦੀ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਸਨ।

ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ ‘ਚ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੀ ਨਿਯੁਕਤੀ ’ਤੇ ਵੀ ਇਤਰਾਜ਼ ਜਤਾਇਆ ਸੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੇ ਇਸ ਪੱਤਰ ਦੀ ਕਾਪੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੂੰ ਵੀ ਭੇਜੀ ਹੈ। ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਮੁਲਜ਼ਮ ਬਹਿਬਲ ਕਲਾਂ ਦੀ ਫਰੀਦਕੋਟ ਅਦਾਲਤ ‘ਚ ਚੱਲ ਰਹੇ ਮੁਕੱਦਮੇ ਤੇ ਜਾਂਚ ਨੂੰ ਰੱਦ ਕਰਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇੱਕ ਪਾਸੇ ਸੈਸ਼ਨ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ ਅਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਦੀਵਾਨੀ ਮੁਕੱਦਮਾ ਦਾਇਰ ਕੀਤਾ ਗਿਆ ਹੈ, ਜੋ ਮੁਲਜ਼ਮਾਂ ਦੇ ਇਰਾਦਿਆਂ ਨੂੰ ਬਿਆਨ ਕਰਦਾ ਹੈ।

Related posts

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ। ਮੂਸੇਵਾਲਾ ਨੇ ਦੁਬਈ ‘ਚ ਇਕ ਕੰਸਰਟ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਪਰ ਜਿਹੜੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦੀ ਤਾਂ 15 ਸਾਲ ਪਹਿਲਾਂ ਜ਼ਮਾਨਤ ਤਕ ਜ਼ਬਤ ਹੋ ਗਈ ਸੀ। ਜਦਕਿ ਮੈਨੂੰ 40,000 ਵੋਟਾਂ ਮਿਲੀਆਂ ਹਨ। ਉਨ੍ਹਾਂ ਅੱਗੇ ਤੋਂ ਵੀ ਰਾਜਨੀਤੀ ‘ਚ ਸਰਗਰਮ ਰਹਿਣ ਦੀ ਗੱਲ ਕੀਤੀ ਤੇ ਕਿਹਾ ਕਿ ਅਗਲੀ ਵਾਰ ਫਿਰ ਚੋਣ ਲੜਨਗੇ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਸ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਈ ਹੈ। ਉਸ ਨੇ ਕਿਹਾ ਕਿ 3 ਮਹੀਨੇ ਲੋਕਾਂ ਵਿਚਕਾਰ ਰਿਹਾ ਤੇ ਉਸ ਨੂੰ ਜੋ ਠੀਕ ਲੱਗਾ ਉਸ ਨੇ ਕੀਤਾ। ਜ਼ਿਕਰਯੋਗ ਹੈ ਕਿ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 63,323 ਵੋਟਾਂ ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗਾਣਿਆਂ ‘ਚ ਮਸ਼ਹੂਰ 5911 ਨੂੰ ਦੂਸਰੇ ਟ੍ਰੈਕਟਰ ਨਾਲ ਉਲਟਾ ਖਿੱਚਿਆ ਸੀ।

Gagan Oberoi

ਅਮਿਤ ਸ਼ਾਹ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਬੰਦ ਕਮਰਾ ਮੀਟਿੰਗ, ਸਿੱਖਾਂ ਦੇ ਵੱਡੇ ਮੁੱਦੇ ਹੱਲ ਕਰਨ ਦਾ ਭਰੋਸਾ

Gagan Oberoi

ED Summon to Sonia Gandhi : ਨੈਸ਼ਨਲ ਹੈਰਾਲਡ ਕੇਸ ‘ਚ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਜਾਰੀ, ED ਨੇ ਜੁਲਾਈ ਦੇ ਅੱਧ ਤਕ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ

Gagan Oberoi

Leave a Comment