ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਦੀ ਸਲਾਹ ਦਿੱਤੀ ਹੈ। ਉਸ ਨੇ ਇਹ ਸਲਾਹ ਉਦੋਂ ਜਾਰੀ ਕੀਤੀ, ਜਦੋਂ ਉਸ ਨੇ ਖੁਦ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਅਤੇ ਇਸ ਦੀ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ।
ਵੀਡੀਓ ’ਚ ਰਾਖੀ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਆਪਣੇ ਨਵੇਂ ਵੀਡੀਓ ਦਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ, ਜਿਸ ਦੇ ਬੋਲ ਕੁਝ ਇਸ ਤਰ੍ਹਾਂ ਹਨ ‘ਤੇਰੇ ਡਰੀਮ ਮੈ ਮੇਰੀ ਐਂਟਰੀ’, ‘ਮੇਰੇ ਡਰੀਮ ਮੈ ਤੇਰੀ ਐਂਟਰੀ’..। ਜਦੋਂ ਰਾਖੀ ਦੇ ਟੀਕਾ ਲੱਗ ਜਾਂਦਾ ਹੈ ਤਾਂ ਉਹ ਬਹੁਤ ਹੈਰਾਨ ਹੁੰਦੀ ਹੈ ਅਤੇ ਨਾਲ ਹੀ ਸਭ ਨੂੰ ਕੋਰੋਨਾ ਦੀ ਵੈਕਸੀਨ ਲੈਣ ਦੀ ਸਲਾਹ ਦਿੰਦੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਦੇਖਿਆ ਜਾ ਰਿਹਾ ਹੈ। ਪ੍ਰਸ਼ੰਸਕ ਤੇ ਕਲਾਕਾਰ ਵੀ ਮਜ਼ੇਦਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।