Entertainment

ਅਕਸ਼ੈ ਕੁਮਾਰ ਵਲੋਂ 25 ਕਰੋੜ ਰੁਪਏ ਦਾਨ ਕਰਨ ਦਾ ਐਲਾਨ

ਕੋਰੋਨਾ ਨੇ ਪੂਰੀ ਦੁਨੀਆ ‘ਚ ਹਫੜਾ-ਦਫੜੀ ਮਚਾਈ ਹੋਈ ਹੈ। ਦੇਸ਼ ਸੰਕਟ ਵਿੱਚ ਹੈ। 21 ਦਿਨਾਂ ਦਾ ਲੋਕਡਾਉਨ ਲਗਾ ਦਿੱਤਾ ਗਿਆ ਹੈ। ਇਸ ਕਾਰਨ ਬਹੁਤ ਸਾਰੇ ਲੋਕ ਪਰੇਸ਼ਾਨ ਹੋ ਗਏ ਹਨ। ਦਿਹਾੜੀਦਾਰ ਮਜ਼ਦੂਰਾਂ ਦੀ ਰੋਟੀ ਛਿਨ ਗਈ ਹਨ। ਅਜਿਹੀ ਸਥਿਤੀ ਵਿੱਚ ਬਾਲੀਵੁੱਡ ਸਿਤਾਰਿਆਂ ਨੇ ਮਦਦ ਦਾ ਹੱਥ ਵਧਾ ਦਿੱਤਾ ਹੈ। ਇਸ ਕੜੀ ਵਿਚ ਅਦਾਕਾਰ ਅਕਸ਼ੈ ਕੁਮਾਰ ਨੇ ਇਕ ਵੱਡੀ ਪਹਿਲ ਕੀਤੀ ਹੈ। ਇਕ ਵੱਡਾ ਐਲਾਨ ਕਰਦਿਆਂ ਅਕਸ਼ੈ ਕੁਮਾਰ ਨੇ 25 ਕਰੋੜ ਰੁਪਏ ਦਾਨ ਕਰਨ ਦੀ ਗੱਲ ਕਹੀ ਹੈ। ਉਸ ਨੇ ਟਵੀਟ ਕੀਤਾ- ਇਸ ਸਮੇਂ ਲੋਕਾਂ ਦੀ ਜ਼ਿੰਦਗੀ ਸਾਡੀ ਪ੍ਰਾਥਮਿਕਤਾ ਹੈ। ਸਾਨੂੰ ਉਹ ਸਭ ਕੁੱਝ ਕਰਨਾ ਚਾਹੀਦਾ ਹੈ ਜੋ ਅਸੀਂ ਕਰ ਸਕਦੇ ਹਾਂ। ਮੈਂ ਪ੍ਰਧਾਨ ਮੰਤਰੀ-ਕੇਅਰਜ਼ ਫੰਡ ਨੂੰ 25 ਕਰੋੜ ਰੁਪਏ ਦਾਨ ਕਰਨ ਦਾ ਐਲਾਨ ਕਰਦਾ ਹਾਂ। ਜੇ ਜਾਨ ਹੈ ਤਾਂ ਜਹਾਨ ਹੈ। ਅਕਸ਼ੈ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ। ਉਸਨੇ ਕੋਰੋਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਸਾਂਝੀਆਂ ਕੀਤੀਆਂ ਹਨ ਅਤੇ ਸਾਰਿਆਂ ਨੂੰ ਜਾਗਰੂਕ ਕੀਤਾ ਹੈ। ਹੁਣ ਅਕਸ਼ੇ ਦੀ ਇਹ ਪਹਿਲ ਕਰੋੜਾਂ ਲੋਕਾਂ ਲਈ ਰਾਹਤ ਦਾ ਕੰਮ ਕਰੇਗੀ।

Related posts

Weekly Horoscopes: September 22–28, 2025 – A Powerful Energy Shift Arrives

Gagan Oberoi

ਫ਼ਿਲਮ ‘ਲਾਲ ਸਿੰਘ ਚੱਢਾ’ ਤੋਂ ਆਮਿਰ ਖ਼ਾਨ ਦਾ ਨਵਾਂ ਲੁਕ

gpsingh

ਹੜ੍ਹ ਦੇ ਝੰਬੇ ਪੰਜਾਬ ਲਈ ਵੱਡੀ ਰਾਹਤ; ਡੈਮਾਂ ਵਿਚ ਪਾਣੀ ਦਾ ਪੱਧਰ ਘਟਿਆ

Gagan Oberoi

Leave a Comment