News Punjab

ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!, ਆਖੀ ਵੱਡੀ ਗੱਲ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ।

ਇਸ ਦੌਰਾਨ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਹਨ। ਉਨ੍ਹਾਂ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਬਾਰੇ ਵੀ ਚਰਚਾ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਸਿੱਖਾਂ ਦੀ ਰਾਜਸੀ ਜਮਾਤ ਹੈ। ਇਸ ਲਈ ਆਪਸ ਵਿਚ ਬੈਠ ਕੇ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ। ਅਕਾਲੀ ਦਲ ਦਾ ਦੋਫਾੜ ਹੋਣਾ ਮੰਦਭਾਗਾ ਹੈ ਤੇ ਇਸ ਦਾ ਮਿਲ ਕੇ ਹੱਲ ਕਰਨਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਬਣਨ ਬਾਰੇ ਉਨ੍ਹਾਂ ਕੋਲ ਕੋਈ ਪਹੁੰਚ ਨਹੀਂ ਕੀਤੀ ਗਈ ਹੈ। ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਦਿਨੀਂ ਬਾਗੀ ਧੜੇ ਨੇ ਆਖਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਉਣ ਬਾਰੇ ਵੀ ਵਿਚਾਰ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਸੀ ਕਿ ਹਰਪ੍ਰੀਤ ਸਿੰਘ ਤੋਂ ਬਿਨਾਂ ਹੋਰ ਵੀ ਕਈ ਨਾਮ ਚਰਚਾ ਵਿਚ ਹਨ। ਹਾਲਾਂਕਿ ਜਿਸ ਤਰ੍ਹਾਂ ਅੱਜ ਗਿਆਨੀ ਹਰਪ੍ਰੀਤ ਸਿੰਘ ਨੇ ਸਰਗਰਮੀ ਵਿਖਾਈ ਹੈ ਅਤੇ ਸਾਫ ਆਖਿਆ ਹੈ ਕਿ ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ, ਇਸ ਤੋਂ ਸਪਸ਼ਟ ਹੈ ਕਿ ਉਨ੍ਹਾਂ ਬਾਰੇ ਕੋਈ ਐਲਾਨ ਕੀਤਾ ਜਾ ਸਕਦਾ ਹੈ।

Related posts

Punjab : ਨਸ਼ੇ ਦੀ ਲਪੇਟ ‘ਚ ਆਏ ਜੌੜੇ ਭਰਾ, ਇਕ ਦੀ ਲਿਵਰ ਫੇਲ੍ਹ ਹੋਣ ਕਾਰਨ ਮੌਤ, ਦੂਜੇ ਨੂੰ ਸੰਗਲਾਂ ਨਾਲ ਬੰਨ੍ਹ ਕੇ ਰੱਖਿਆ

Gagan Oberoi

ਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਬਿਆਨ ਦਰਜ ਕਰਵਾਇਆ

Gagan Oberoi

CNSC issues 20-year operating licence for Darlington

Gagan Oberoi

Leave a Comment