ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਅਮਰੀਕਾ ਤੇ ਚੀਨ ਵਿਚਾਲੇ ਵਿਵਾਦ ਦਾ ਹੱਲ ਕਰਨ ’ਚ ਪਾਕਿਸਤਾਨ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਹੈ। ਪਾਕਿਸਤਾਨ ਦੇ ਸੰਘੀ ਸੂਚਨਾ ਤੇ ਪ੍ਰਸਾਰਣ ਮੰਤਰੀ ਚੌਧਰੀ ਫ਼ਵਾਦ ਹੁਸੈਨ ਨੇ ਇਹ ਦਾਅਵਾ ਕੀਤਾ ਹੈ।
ਫ਼ਵਾਦ ਨੇ ਕਿਹਾ ਕਿ ਥਿੰਕ ਟੈਂਕ ਨਾਲ ਆਪਣੀ ਮੁਲਾਕਾਤ ਦੌਰਾਨ ਇਮਰਾਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੁਨੀਆ ਦੂਸਰੀ ਠੰਢੀ ਜੰਗ ਨਹੀਂ ਝੱਲ ਸਕਦੀ। ਐਤਵਾਰ ਨੂੰ ਪ੍ਰਧਾਨ ਮੰਤਰੀ ਚੀਨ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਆਹਮੋ-ਸਾਹਮਣੇ ਦੀ ਮੁਲਾਕਾਤ ਕਰਨ ਵਾਲੇ ਹਨ। ਇਸ ਤੋਂ ਇਲਾਵਾ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੀਨੋ ਗੁਤਰਸ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਾਵਕਟ ਮਿਰਜੀਓਯੇਵ ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨੂੰ ਵੀ ਪ੍ਰਧਾਨ ਮੰਤਰੀ ਮਿਲਣਗੇ।
ਚੀਨੀ ਲੀਡਰਸ਼ਿਪ ਨਾਲ ਮੁਲਾਕਾਤ ’ਚ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਰਿਸ਼ਤੇ ’ਤੇ ਚਰਚਾ ਕੀਤੀ ਜਾ ਸਕਦੀ ਹੈ। ਚੀਨੀ ਨਿਵੇਸ਼ਕਾਂ ਨਾਲ ਮੁਲਾਕਾਤ ’ਚ ਕਰਾਚੀ ਤੇ ਫੈਸਲਾਬਾਦ ’ਚ ਜਲ ਪ੍ਰਾਜੈਕਟ ’ਤੇ ਗੱਲਬਾਤ ਹੋਈ ਹੈ। ਮੀਡੀਆ ਨਾਲ ਗੱਲਬਾਤ ’ਚ ਫ਼ਵਾਦ ਨੇ ਕਿਹਾ, ‘ਮੁਲਾਕਾਤ ਦੌਰਾਨ ਕਰਾਚੀ (ਕੀ-4) ਹੱਬ ਕੈਨਾਲ ਲਈ ਜਲ ਸਪਲਾਈ ਤੇ ਫੈਸਲਾਬਾਦ ’ਚ ਵਾਟਰ ਟਰੀਟਮੈਂਟ ਪਲਾਂਟ ’ਤੇ ਚਰਚਾ ਹੋਈ।’