Punjab

ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਕਿਹਾ- ਆਪ ਤੇ ਕਾਂਗਰਸ ਅੰਦਰੋਂ ਇਕ

ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕੁਝ ਸਮਾਂ ਕੀਰਤਨ ਸਰਵਣ ਕੀਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ । ਬਾਅਦ ਵਿੱਚ ਪੱਤਰਕਾਰਾਂ ਨਾਲ ਸੰਖੇਪ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਉਹ ਗੁਰੂ ਦਰ ਤੇ ਅਰਦਾਸ ਕਰਨ ਦੇ ਲਈ ਆਏ ਹਨ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਦੀ ਅਰਦਾਸ ਦੇ ਨਾਲ ਉਨ੍ਹਾਂ ਗੁਰੂ ਸਾਹਿਬ ਤੋਂ ਪੰਜਾਬ ਦੀ ਸੇਵਾ ਕਰਨ ਦਾ ਆਸ਼ੀਰਵਾਦ ਵੀ ਮੰਗਿਆ ਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਪਾਤਸ਼ਾਹ ਉਹਨਾਂ ਦੀ ਅਰਦਾਸ ਕਬੂਲ ਕਰਨਗੇ । ਅਕਾਲੀ ਦਲ ਨੂੰ ਮਿਲ ਕਿਸ ਤਰ੍ਹਾਂ ਦਾ ਹੁੰਗਾਰਾ ਮਿਲ ਰਿਹਾ ਹੈ ਪੁੱਛਣ ਤੇ ਬੀਬਾ ਬਾਦਲ ਨੇ ਕਿਹਾ ਕਿ ਮਾਝਾ ਮਾਲਵਾ ਤੋਂ ਲੈ ਕੇ ਸਮੁੱਚੇ ਪੰਜਾਬ ਵਿੱਚ ਅਕਾਲੀ ਦਲ ਨੂੰ ਪੂਰਾ ਹੁੰਗਾਰਾ ਮਿਲ ਰਿਹਾ ਹੈ। ਲੋਕ 100 ਸਾਲ ਪੁਰਾਣੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ।

ਬੀਬੀ ਬਾਦਲ ਨੇ ਕਿਹਾ ਕਿ ਦੋ ਹਜਾਰ ਸਤਾਰਾਂ ਵਿੱਚ ਵੀ ਕਾਂਗਰਸ ਅਤੇ ਅਕਾਲੀ ਆਮ ਆਦਮੀ ਪਾਰਟੀ ਇਕੱਠੇ ਹੋ ਕੇ ਚੋਣ ਲੜੀ ਸੀ। ਇਕ ਨੂੰ ਰਾਜ ਸੱਤਾ ਮਿਲ ਗਈ ਤੇ ਦੂਸਰੀ ਵਿਰੋਧੀ ਧਿਰ ਬਣ ਗਈ ਅਤੇ ਹੁਣ ਵੀ ਇਹ ਦੋਵੇਂ ਪਾਰਟੀਆਂ ਅੰਦਰੋਂ ਇੱਕ ਹੋ ਕੇ ਅਕਾਲੀ ਦਲ ਦਾ ਵਿਰੋਧ ਕਰ ਰਹੀਆਂ ਹਨ ਪਰ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਡੇਰੇ ਸੋਧੇ ਵਾਲੇ ਗੁਰਮੀਤ ਰਾਮ ਰਹੀਮ ਦਾ ਜੇਲ ਤੋਂ ਬਾਹਰ ਆਉਣ ਬਾਰੇ ਪੁੱਛਣ ਤੇ ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਦਾ ਪੈਰੋਲ ਤੇ ਬਾਹਰ ਆਉਣਾ ਆਪਣੇ ਆਪ ਵਿੱਚ ਬਹੁਤ ਕੁਝ ਕਹਿ ਰਿਹਾ ਹੈ । ਮੈਨੂੰ ਇਸ ਸਬੰਧੀ ਕੁਝ ਕਹਿਣ ਦੀ ਲੋੜ ਨਹੀਂ ਰਹਿ ਜਾਂਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਬੰਧੀ ਜਦੋ ਬੀਬੀ ਬਾਦਲ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਇਹ ਕਹਿੰਦਿਆਂ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਗੁਰੂ ਦੇ ਦਰ ਤੇ ਖੜ੍ਹ ਕੇ ਇਹੋ ਜਿਹੇ ਬੰਦੇ ਦੀ ਗੱਲ ਨਾ ਹੀ ਕਰੋ ਤਾਂ ਚੰਗਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਸੁਰਿੰਦਰ ਸਿੰਘ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨਿਤਿਨ ਨੰਦਾ ਮੈਨੇਜਰ ਮਲਕੀਤ ਸਿੰਘ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ ਜਥੇਦਾਰ ਰਾਮ ਸਿੰਘ ਸੁਰਿੰਦਰ ਸਿੰਘ ਮਟੌਰ ਹਰਜੀਤ ਸਿੰਘ ਅਚਿੰਤ ਸਮੇਤ ਆਗੂ ਹਾਜ਼ਰ ਸਨ ।

Related posts

ਸਾਬਕਾ ਕਾਂਗਰਸੀ MLA ਕੁਲਬੀਰ ਜ਼ੀਰਾ ਗ੍ਰਿਫਤਾਰ , ਨਿਆਂਇਕ ਹਿਰਾਸਤ ‘ਚ ਭੇਜਿਆ

Gagan Oberoi

ਦੇਰ ਰਾਤ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

Gagan Oberoi

Shigella Outbreak Highlights Hygiene Crisis Among Homeless in Canada

Gagan Oberoi

Leave a Comment