National News Punjab

ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਨਿਕੰਮੀਆਂ ਸਰਕਾਰਾਂ ਨੇ ਅੱਜ ਸੂਬੇ ਨੂੰ ਮੰਗਤਾ ਬਣਾ ਦਿੱਤਾ: ਸੁਖਬੀਰ ਬਾਦਲ

ਕੇਂਦਰ ਕੋਲੋਂ ਵਾਧੂ ਬਿਜਲੀ ਦੀ ਮੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿਕੰਮੀਆਂ ਸਰਕਾਰਾਂ ਨੇ ਅੱਜ ਬਿਜਲੀ ਸਰਪਲੱਸ ਸੂਬੇ ਨੂੰ ਮੰਗਤਾ ਬਣਾ ਦਿੱਤਾ ਹੈ।

ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਲਿਖਿਆ ਹੈ ਕਿ 2016 ‘ਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ, ਪੰਜਾਬ ਬਿਜਲੀ ਵੇਚਣ ਲੱਗ ਗਿਆ ਸੀ। 2017 ਤੋਂ ਬਾਅਦ ਨਿਕੰਮੀਆਂ ਸਰਕਾਰਾਂ ਨੇ ਅੱਜ ਬਿਜਲੀ ਸਰਪਲੱਸ ਸੂਬੇ ਨੂੰ ਮੰਗਤਾ ਬਣਾ ਦਿੱਤਾ। ਅੱਜ ਪੰਜਾਬ ਕੇਂਦਰ ਤੋਂ ਬਿਜਲੀ ਖਰੀਦਣ ਲਈ ਚਿੱਠੀਆਂ ਲਿਖ ਰਿਹਾ ਹੈ। ਇਹ ਹੈ ‘ਬਦਲਾਅ’ ਦਾ ਨਤੀਜਾ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਨੂੰ ਚਿੱਠੀ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਚਿੱਠੀ ਵਿੱਚ 1000 ਮੈਗਾਵਾਟ ਆਰਟੀਸੀ ਬਿਜਲੀ ਦੀ ਅਲਾਟਮੈਂਟ ਨੂੰ 15 ਜੂਨ ਤੋਂ 15 ਅਕਤੂਬਰ, 2023 ਤੱਕ ਵਧਾਉਣ ਦੀ ਮੰਗ ਕੀਤੀ ਗਈ ਹੈ ਕਿਉਂਕਿ 10 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਸੀਐਮ ਮਾਨ ਨੇ ਪੱਤਰ ਵਿੱਚ ਲਿਖਿਆ ਹੈ ਕਿ ‘ਝੋਨੇ ਦੀ ਖੇਤੀ ਨੂੰ ਖੁਰਾਕ ਸੁਰੱਖਿਆ ਦੇ ਰਾਸ਼ਟਰੀ ਹਿੱਤ ਵਿੱਚ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ।’

ਦੱਸ ਦੇਈਏ ਕਿ ਮੌਸਮ ਵਿਭਾਗ (IMD) ਨੇ ਇਸ ਵਾਰ ਪੰਜਾਬ ਵਿੱਚ ਘੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਕਾਰਨ ਪੰਜਾਬ ਵਿੱਚ ਝੋਨੇ ਦੀ ਫ਼ਸਲ ਦੌਰਾਨ ਬਿਜਲੀ ਸੰਕਟ ਇੱਕ ਵਾਰ ਫਿਰ ਡੂੰਘਾ ਹੋ ਸਕਦਾ ਹੈ, ਜਿਸ ਲਈ ਪੰਜਾਬ ਨੂੰ ਵਾਧੂ ਬਿਜਲੀ ਦੀ ਲੋੜ ਪੈ ਰਹੀ ਹੈ। ਕਿਸਾਨਾਂ ਨੂੰ ਬਿਜਲੀ ਸੰਕਟ ਤੋਂ ਬਚਾਉਣ ਲਈ ਸੀਐਮ ਮਾਨ ਨੇ ਕੇਂਦਰੀ ਮੰਤਰੀ ਆਰਕੇ ਸਿੰਘ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ।

Related posts

India offers prime office stock worth Rs 4.5 lakh crore to REITs: Report

Gagan Oberoi

ਪਟਾਕੇ ਚਲਾਉਣ ਵਾਲਿਆਂ ‘ਤੇ ਭੜਕੇ ਗੌਤਮ ਗੰਭੀਰ, ਕਿਹਾ …

Gagan Oberoi

ਪੰਜਾਬੀ ਯੂਨੀਵਰਸਿਟੀ ਦੀ ਪਕੜ ‘ਚ ਆਏ ‘ਭੂਤਾਂ’ ਵਾਲੇ ਕਾਲਜ, ਛਾਪੇਮਾਰੀ ’ਚ ਹੋਇਆ ਖ਼ੁਲਾਸਾ, ਨੋਟਿਸ ਜਾਰੀ

Gagan Oberoi

Leave a Comment