ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ ਗੁਲਾਮ ਬਣਾਇਆ ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗੁਲਾਮੀ ਵਿਚ ਰੱਖਿਆ। ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ ਗੁਲਾਮ ਬਣਾਇਆ ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗੁਲਾਮੀ ਵਿਚ ਰੱਖਿਆ।ਕਾਂਗਰਸ ਆਗੂ ਰਾਹੁਲ ਗਾਂਧੀ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਸਾਲ ਦੀ ਉਮਰ ਪਾਰ ਕਰਨ ਦੇ ਬਾਵਜੂਦ ਨਹਿਰੂ-ਗਾਂਧੀ ਪਰਿਵਾਰ ਦਾ ਇਹ ਸਪੁੱਤਰ ਅੱਜ ਵੀ ਨੌਜਵਾਨ ਆਗੂ ਹੈ। ਉਨ੍ਹਾਂ ਕਿਹਾ ਕਿ 37 ਸਾਲ ਦੀ ਉਮਰ ਪਾਰ ਕਰਨ ਤੋਂ ਬਾਅਦ ਕਿਸੇ ਨੌਜਵਾਨ ਨੂੰ ਸਰਕਾਰੀ ਨੌਕਰੀ ਦੇਣ ਤੋਂ ਤਾਂ ਰੋਕ ਦਿੱਤਾ ਜਾਂਦਾ ਹੈ ਪਰ ਦੂਜੇ ਪਾਸੇ 94 ਸਾਲ ਦਾ ਵਿਅਕਤੀ ਵਿਧਾਇਕ ਜਾਂ ਐਮ.ਪੀ. ਬਣਨ ਲਈ ਚੋਣ ਲੜਦਾ ਹੈ ਜੋ ਕਿ ਸਰਾਸਰ ਗਲਤ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇਸ਼ ‘ਚ ਬਦਲਾਅ ਦਾ ਧੁਰਾ ਹੈ, ਜਿਸ ਦੀ ਝਲਕ ਪੰਜਾਬ ‘ਚ ਆਪ ਦੇ 70 ਤੋਂ ਵੱਧ ਵਿਧਾਇਕਾਂ ਤੋਂ ਦਿਸ ਜਾਂਦੀ ਹੈ ਕਿਉਂ ਜੋ ਇਹ ਵਿਧਾਇਕ 35 ਸਾਲ ਤੋਂ ਵੀ ਘੱਟ ਉਮਰ ਦੇ ਹਨ।ਕਾਂਗਰਸ ਆਗੂ ਰਾਹੁਲ ਗਾਂਧੀ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਸਾਲ ਦੀ ਉਮਰ ਪਾਰ ਕਰਨ ਦੇ ਬਾਵਜੂਦ ਨਹਿਰੂ-ਗਾਂਧੀ ਪਰਿਵਾਰ ਦਾ ਇਹ ਸਪੁੱਤਰ ਅੱਜ ਵੀ ਨੌਜਵਾਨ ਆਗੂ ਹੈ। ਉਨ੍ਹਾਂ ਕਿਹਾ ਕਿ 37 ਸਾਲ ਦੀ ਉਮਰ ਪਾਰ ਕਰਨ ਤੋਂ ਬਾਅਦ ਕਿਸੇ ਨੌਜਵਾਨ ਨੂੰ ਸਰਕਾਰੀ ਨੌਕਰੀ ਦੇਣ ਤੋਂ ਤਾਂ ਰੋਕ ਦਿੱਤਾ ਜਾਂਦਾ ਹੈ ਪਰ ਦੂਜੇ ਪਾਸੇ 94 ਸਾਲ ਦਾ ਵਿਅਕਤੀ ਵਿਧਾਇਕ ਜਾਂ ਐਮ.ਪੀ. ਬਣਨ ਲਈ ਚੋਣ ਲੜਦਾ ਹੈ ਜੋ ਕਿ ਸਰਾਸਰ ਗਲਤ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇਸ਼ ‘ਚ ਬਦਲਾਅ ਦਾ ਧੁਰਾ ਹੈ, ਜਿਸ ਦੀ ਝਲਕ ਪੰਜਾਬ ‘ਚ ਆਪ ਦੇ 70 ਤੋਂ ਵੱਧ ਵਿਧਾਇਕਾਂ ਤੋਂ ਦਿਸ ਜਾਂਦੀ ਹੈ ਕਿਉਂ ਜੋ ਇਹ ਵਿਧਾਇਕ 35 ਸਾਲ ਤੋਂ ਵੀ ਘੱਟ ਉਮਰ ਦੇ ਹਨ।