National News

ਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਜਿੱਤੇ MP ਨੂੰ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਾ ਸਕਣਗੇ। ਅਸਲ ‘ਚ ਰਾਸ਼ਿਦ ਸ਼ੇਖ ਅੱਤਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਹੈ ਅਤੇ 2019 ਤੋਂ ਜੇਲ ‘ਚ ਹੈ। ਜੇਲ੍ਹ ਵਿੱਚ ਰਹਿੰਦਿਆਂ ਉਸ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ ਸੀ।

ਇਸ ਲੋਕ ਸਭਾ ਚੋਣ ‘ਚ ਅਬਦੁਲ ਰਾਸ਼ਿਦ ਸ਼ੇਖ ਨੂੰ 4,72,481 ਵੋਟਾਂ ਮਿਲੀਆਂ, ਜਦਕਿ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ 2 ਲੱਖ 4 ਹਜ਼ਾਰ 142 ਵੋਟਾਂ ਦੇ ਵੱਡੇ ਫਰਕ ਨਾਲ ਉਮਰ ਅਬਦੁੱਲਾ ਨੂੰ ਹਰਾਇਆ।

ਅੰਤਰਿਮ ਜ਼ਮਾਨਤ ਦੀ ਕੀਤੀ ਸੀ ਮੰਗ
ਦਿੱਲੀ ਦੀ ਇੱਕ ਅਦਾਲਤ ਨੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਰਾਸ਼ਿਦ ਦੁਆਰਾ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਜ਼ੀ ‘ਤੇ 1 ਜੁਲਾਈ ਤੱਕ ਜਵਾਬ ਦੇਣਾ ਸੀ ਜਿਸਦਾ ਫੈਸਲਾ ਭਲਕੇ 2 ਜੁਲਾਈ ਨੂੰ ਆਵੇਗਾ। ਐਡੀਸ਼ਨਲ ਸੈਸ਼ਨ ਜੱਜ ਕਿਰਨ ਗੁਪਤਾ ਨੇ ਮਾਮਲੇ ਦੀ ਸੁਣਵਾਈ 1 ਜੁਲਾਈ ਲਈ ਤੈਅ ਕੀਤੀ ਸੀ ਅਤੇ ਐਨਆਈਏ ਨੂੰ ਉਸ ਸਮੇਂ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ।

ਹਾਲਾਂਕਿ NIA ਨੇ ਆਜ਼ਾਦ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ ਨੂੰ 5 ਜੁਲਾਈ ਨੂੰ ਸੰਸਦ ‘ਚ ਸਹੁੰ ਚੁੱਕਣ ਦੀ ਇਜਾਜ਼ਤ ਦੇਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਐਨਆਈਏ ਨੇ ਕਿਹਾ ਕਿ ਇਹ ਸਹਿਮਤੀ ਕੁਝ ਸ਼ਰਤਾਂ ਦੇ ਅਧੀਨ ਹੈ, ਜਿਸ ਵਿੱਚ ਮੀਡੀਆ ਨਾਲ ਗੱਲ ਨਾ ਕਰਨਾ ਵੀ ਸ਼ਾਮਲ ਹੈ।

ਪਟਿਆਲਾ ਹਾਊਸ ਕੋਰਟ ਇਸ ਮਾਮਲੇ ਵਿੱਚ ਭਲਕੇ 2 ਜੁਲਾਈ ਨੂੰ ਹੁਕਮ ਸੁਣਾਏਗੀ। ਰਾਸ਼ਿਦ ਇੰਜੀਨੀਅਰ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਤਰਿਮ ਜ਼ਮਾਨਤ ਜਾਂ ਹਿਰਾਸਤੀ ਪੈਰੋਲ ਦੀ ਮੰਗ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਨੂੰ ਕਦੋ ਮਿਲੇਗੀ ਇਜਾਜ਼ਤ
ਹੁਣ ਦੇਖਣਾ ਇਹ ਹੋਵੇਗਾ ਕਿ ਖ਼ਾਲਿਸਤਾਨ ਪੱਖੀ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਹਲਫ਼ ਲੈਣ ਦੀ ਇਜਾਜ਼ਤ ਕਦੋਂ ਮਿਲਦੀ ਹੈ। ਅੰਮ੍ਰਿਤਪਾਲ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਹਨ।

ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਨੂੰ ਕਰੀਬ 2 ਲੱਖ ਵੋਟਾਂ ਦੇ ਫ਼ਰਕ ਨਾਲ ਹਰਾਇਆ। ਉਨ੍ਹਾਂ ਨੇ ਜੇਲ੍ਹ ਵਿੱਚੋਂ ਹੀ ਇਹ ਚੋਣ ਲੜੀ। ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਰਾਸ਼ਟਰੀ ਸੁੱਰਖਿਆ ਕਾਨੂੰਨ (ਐੱਨਐੱਸਏ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਅਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਹਨ।

ਇਸੇ ਸਾਲ ਉਨ੍ਹਾਂ ‘ਤੇ ਇੱਕ ਹੋਰ ਸਾਲ ਲਈ ਐੱਨਐੱਸਏ ਦੀ ਮਿਆਦ ਵਧਾ ਦਿੱਤੀ ਗਈ ਹੈ। ਹਾਲਾਂਕਿ ਉਹ ਸਹੁੰ ਚੁੱਕਣ ਲਈ ਅੰਤਰਿਮ ਜ਼ਮਾਨਤ ਲੈਣ ਦੇ ਹੱਕਦਾਰ ਹਨ ਪਰ ਐੱਨਐੱਸਏ ਦੇ ਚੱਲਦਿਆਂ ਉਨ੍ਹਾਂ ਨੂੰ ਜ਼ਮਾਨਤ ਲਈ ਇੱਕ ਵਿਸ਼ੇਸ਼ ਅਪੀਲ ਕਰਨੀ ਪਵੇਗੀ।

ਨਿਯਮ ਕੀ ਕਹਿੰਦਾ ਹੈ
ਨਿਯਮ ਦੇ ਤਹਿਤ ਜੇਕਰ ਕੋਈ ਸੰਸਦ ਮੈਂਬਰ 60 ਦਿਨਾਂ ਤੱਕ ਸੰਸਦ ‘ਚ ਮੌਜੂਦ ਨਹੀਂ ਰਹਿੰਦਾ ਹੈ ਤਾਂ ਉਸ ਦੀ ਸੀਟ ਖਾਲੀ ਐਲਾਨੀ ਜਾ ਸਕਦੀ ਹੈ। ਇਸ ਆਧਾਰ ‘ਤੇ ਅਦਾਲਤ ਨੇ ਇਸ ਤੋਂ ਪਹਿਲਾਂ ਜੇਲ੍ਹ ‘ਚ ਬੰਦ ਸੰਸਦ ਮੈਂਬਰਾਂ ਨੂੰ ਵੀ ਸੰਸਦ ‘ਚ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਅਨੁਸਾਰ ਜੂਨ 2019 ਵਿੱਚ ਪਿਛਲੀ ਲੋਕ ਸਭਾ ਦੇ ਸਹੁੰ ਚੁੱਕ ਸਮਾਗਮ ਦੌਰਾਨ ਉੱਤਰ ਪ੍ਰਦੇਸ਼ ਦੇ ਘੋਸੀ ਤੋਂ ਸੰਸਦ ਮੈਂਬਰ ਅਤੁਲ ਕੁਮਾਰ ਸਿੰਘ ਅਪਰਾਧਿਕ ਦੋਸ਼ਾਂ ਕਾਰਨ ਜੇਲ੍ਹ ਵਿੱਚ ਸਨ। ਅਦਾਲਤ ਨੇ ਉਨ੍ਹਾਂ ਨੂੰ ਜਨਵਰੀ 2020 ਵਿੱਚ ਸੰਸਦ ਵਿੱਚ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।

Related posts

‘ਬਿੱਗ ਬੌਸ ਓਟੀਟੀ 3’ ਦੀ ਮੇਜ਼ਬਾਨੀ ਲਈ ਅਨਿਲ ਕਪੂਰ ਤਿਆਰ

Gagan Oberoi

Halle Bailey celebrates 25th birthday with her son

Gagan Oberoi

SSENSE Seeks Bankruptcy Protection Amid US Tariffs and Liquidity Crisis

Gagan Oberoi

Leave a Comment