Punjab

ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਲੱਗਣ ਨਾਲ ਮੌਤ

ਜੀਠਾ ਰੋਡ ਸਥਿਤ ਸ਼੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਵਿਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਪਹੁੰਚੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਤੇ ਇਕ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਤੇ ਨਜ਼ਦੀਕ ਇਕ ਘਰ ਵਿਚ ਵੜ ਗਿਆ। ਸੂਰੀ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੇ ਵਿਅਕਤੀ ਨੂੰ ਘਰੋਂ ਮੌਕੇ ਤੇ ਵੀ ਫੜ ਲਿਆ।

ਸੂਰੀ ਨੂੰ ਤੁਰੰਤ ਅਸਕੋਰਟ ਹਸਪਤਾਲ਼ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਸੂਰੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਰੀ ਦੇ ਨਾਲ ਆਏ ਅਹੁਦੇਦਾਰਾਂ ਤੇ ਵੱਖ-ਵੱਖ ਸ਼ਿਵ ਸੈਨਾ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਿਆ ਤੇ ਬਜ਼ਾਰਾਂ ਵਿਚ ਦੁਕਾਨਾਦਾਰਾਂ ਨੇ ਦੁਕਾਨਾਂ ਬੰਦ ਕਰ ਕੀਤੀਆਂ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਦੀ ਗਿਣਤੀ ਚਾਰ ਸੀ ਅਤੇ ਚਿੱਟੇ ਰੰਗ ਦੀ ਕਾਰ ਜਿਸ ਵਿੱਚ ਉਹ ਸਾਹਮਣੇ ਦੇ ਸ਼ੀਸ਼ੇ ਵਿੱਚ ਆਇਆ ਸੀ।ਖਾਲਿਸਤਾਨ ਦੀ ਮੰਗ ਕਰ ਰਹੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਫੋਟੋ ਹੈ। ਪੋਸਟਰ ‘ਤੇ ਪੰਜਾਬ ਦਾ ਵਾਰਿਸ ਲਿਖਿਆ ਹੋਇਆ ਹੈ।

ਮੌਕੇ ਤੇ ਮੌਜੂਦ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਦੇ ਵੱਡੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਿਅਕਤੀ ਨੇ ਸੂਰੀ ਤੇ ਹਮਲਾ ਕੀਤਾ ਹੈ ਅਤੇ ਪੁਲਿਸ ਦੀ ਇਸ ਵੱਡੀ ਨਾਕਾਮੀ ਨੇ ਪੰਜਾਬ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਨੂੰ ਪਿਛਲੇ ਲੰਮੇਂ ਸਮੇਂ ਤੋਂ ਜਾਣੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ, ਜਿਸਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ, ਡੀਜੀਪੀ ਪੰਜਾਬ ਨੂੰ ਲਗਾਤਾਰ ਦਿੱਤੀ ਹੋਈ ਹੈ, ਪਰ ਇਸਦੇ ਬਾਵਜੂਦ ਵੀ ਸੂਰੀ ਦੀ ਸੁਰੱਖਿਆ ਕਰਨ ਵਿਚ ਪੁਲਿਸ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੰਦੂ ਹੁਣ ਗੋਲੀਆਂ ਮਾਰਨ ਵਾਲਿਆਂ ਨੂੰ ਨਹੀਂ ਬਖਸ਼ਣਗੇ।

Related posts

ਪੰਜਾਬ ‘ਚ ਇੱਕ ਹੋਰ ਨੌਜਵਾਨ ਨੇ PUBG ‘ਚ ਉਡਾਏ ਦਾਦੇ ਦੀ ਪੈਨਸ਼ਨ ਦੇ ਦੋ ਲੱਖ ਰੁਪਏ

Gagan Oberoi

127 Indian companies committed to net-zero targets: Report

Gagan Oberoi

ਚੰਡੀਗੜ੍ਹ ਵਿਚ ਇਕੋ ਦਿਨ 4 ਮਰੀਜ਼ਾਂ ਦੀ ਪੁਸ਼ਟੀ ਹੋਈ, ਪੰਜਾਬ ‘ਚ ਵੀ ਹੋਏ 6 ਮਾਮਲੇ

Gagan Oberoi

Leave a Comment