Punjab

ਅੰਮ੍ਰਿਤਸਰ ‘ਚ NRI ਦੀ ਗੋਲ਼ੀ ਮਾਰ ਕੇ ਹੱਤਿਆ, ਸਵੇਰੇ ਸਾਢੇ 3 ਵਜੇ ਪਰਿਵਾਰ ਨਾਲ ਜਾ ਰਿਹਾ ਸੀ ਗੁਰਦੁਆਰੇ

ਛੇਹਰਟਾ ਦੇ ਕਾਲੇ ਰੋਡ ‘ਤੇ ਤੜਕੇ 3:30 ਵਜੇ ਘਰ ਦੇ ਬਾਹਰ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਪਤਾ ਲੱਗਾ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਦੁਬਈ ਤੋਂ ਭਾਰਤ ਆਇਆ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਹਰਿੰਦਰ ਸਿੰਘ ਵਾਸੀ ਕਾਲੇ ਰੋਡ ਵਜੋਂ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

ਇਲਾਕੇ ‘ਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਰਿੰਦਰ ਦੀ ਪਤਨੀ ਤੇ ਦੋ ਬੱਚਿਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਮੁਤਾਬਕ ਐਤਵਾਰ ਤੜਕੇ ਜਿਉਂ ਹੀ ਉਹ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਘਰੋਂ ਨਿਕਲਿਆ ਤਾਂ ਦੋ ਬਾਈਕਸ ‘ਤੇ ਸਵਾਰ ਚਾਰ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ ਤੇ ਉਸ ਨੂੰ ਗੋਲ਼ੀ ਮਾਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਪਰਿਵਾਰ ਵਾਲਿਆਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੇ ਲੁੱਟ ਦੀ ਨੀਅਤ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮਾਰੇ ਗਏ ਹਰਵਿੰਦਰ ਤੋਂ ਤਿੰਨ ਮੋਬਾਈਲ ਤੇ ਨਕਦੀ ਲੈ ਕੇ ਬਾਈਕ ਸਵਾਰ ਚਾਰੋਂ ਨੌਜਵਾਨ ਫ਼ਰਾਰ ਹੋ ਗਏ।

Related posts

Canada’s Role Under Scrutiny as ED Links 260 Colleges to Human Trafficking Syndicate

Gagan Oberoi

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੌਜ ਮੁਖੀ ਆਸਿਮ ਮੁਨੀਰ ਵ੍ਹਾਈਟ ਹਾਊਸ ’ਚ ਟਰੰਪ ਨੂੰ ਮਿਲੇ

Gagan Oberoi

ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਸਿੱਖ ਦਲਿਤ ਚਿਹਰੇ ਨੂੰ ਬਣਾਇਆ ਗਿਆ CM

Gagan Oberoi

Leave a Comment