ਪ੍ਰਧਾਨ ਮੰਤਰੀ ਮੋਦੀ ਦੇ ਹੈਲੀਕਾਪਟਰ ਨੇ ਗੁਰਦਾਸਪੁਰ ਲਈ ਉਡਾਣ ਭਰ ਲਈ ਹੈ। ਦਰਅਸਲ ਰਾਹੁਲ ਗਾਂਧੀ ਹੁਸ਼ਿਆਰਪੁਰ ਤੋਂ ਬਾਅਦ ਗੁਰਦਾਸਪੁਰ ‘ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਲਈ ਚਰਨਜੀਤ ਸਿੰਘ ਚੰਨੀ ਹੁਣ ਸਿੱਧੇ ਗੁਰਦਾਸਪੁਰ ਜਾਣਗੇ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਪੰਜਾਬ ਫੇਰੀ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਚੰਡੀਗੜ੍ਹ ਤੋਂ ਉਡਾਣ ਨਹੀਂ ਭਰਨ ਦਿੱਤੀ ਗਈ ਜਿਸ ਕਾਰਨ ਉਹ ਹੁਸ਼ਿਆਰਪੁਰ ‘ਚ ਹੋਣ ਵਾਲੀ ਰਾਹੁਲ ਗਾਂਧੀ (Rahul Gandhi) ਦੀ ਰੈਲੀ ‘ਚ ਸ਼ਾਮਲ ਨਹੀਂ ਹੋ ਸਕੇ। ਚੰਨੀ ਦੇ ਹੈਲੀਕਾਪਟਰ ਨੂੰ ਏਅਰਪੋਰਟ ਅਥਾਰਟੀ ਵੱਲੋਂ ਉੱਡਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਏਅਰਪੋਰਟ ਅਥਾਰਟੀ ਨੇ ਨੋ ਫਲਾਇੰਗ ਜ਼ੋਨ (No Flying Zone) ਐਲਾਨਿਆ ਹੋਇਆ ਹੈ। ਹਾਲਾਂਕਿ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਲਈ ਡੀਜੀਐੱਸਸੀ ਵੱਲੋਂ ਇਜਾਜ਼ਤ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ।
3ਚੰਨੀ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੁਸ਼ਿਆਰਪੁਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਬਣੇ ਹੈਲੀਪੈਡ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸੂਬੇ ਦੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇਣ ਜਾਣਾ ਸੀ ਪਰ ਰੱਦ ਕਰ ਦਿੱਤਾ। ਉਹ ਸਿੱਧੇ ਹੈਲੀਪੈਡ ਚਲੇ ਗਏ। ਕਰੀਬ ਡੇਢ ਘੰਟਾ ਇੰਤਜ਼ਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਇਜਾਜ਼ਤ ਮਿਲੀ।
ਚੇਤੇ ਰਹੇ ਕਿ ਕੁਝ ਮਹੀਨੇ ਪਹਿਲਾਂ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਰੈਲੀ ਹੋਈ ਸੀ। ਉਹ ਸੜਕ ਰਸਤੇ ਰੈਲੀ ਲਈ ਰਵਾਨਾ ਹੋਏ ਸਨ ਪਰ ਰਾਹ ‘ਚ ਪ੍ਰਧਾਨ ਮੰਤਰੀ ਦਾ ਕਾਫਲਾ ਕਿਸਾਨਾਂ ਦੇ ਧਰਨੇ ਵਿੱਚ ਫਸ ਗਿਆ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤਕ ਫਸਿਆ ਰਿਹਾ। ਮਾਮਲੇ ਦੀ ਜਾਂਚ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਚੋਣ ਮਾਹੌਲ ‘ਚ ਕਾਂਗਰਸੀ ਆਗੂ ਵਾਰ-ਵਾਰ ਕਹਿ ਰਹੇ ਸਨ ਕਿ ਭਾਜਪਾ ਦੀਆਂ ਰੈਲੀਆਂ ‘ਚ ਭੀੜ ਨਹੀਂ ਸੀ।