Sports

ਆਲ ਇੰਡੀਆ ਸਰਵਿਸਿਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 27 ਦਸੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ (ਪੁਰਸ਼ ਤੇ ਮਹਿਲਾ) ਛੱਤਰਸਾਲ ਸਟੇਡੀਅਮ, ਲੋਕ ਵਿਹਾਰ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 8 ਜਨਵਰੀ 2023 ਤੱਕ, ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ), ਬੈਸਟ ਫਿਸੀਕ (ਪੁਰਸ਼) 5 ਜਨਵਰੀ ਤੋਂ 9 ਜਨਵਰੀ 2023 ਤੱਕ ਪ੍ਰਹਲਾਦਪੁਰ ਸਪੋਰਟਸ ਕੰਪਲੈਕਸ, ਸੈਕਟਰ 31 ਰੋਹੀਨੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 27 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ। ਤੈਰਾਕੀ (ਪੁਰਸ਼ ਤੇ ਮਹਿਲਾ) ਲਈ ਟਰਾਇਲ ਤੈਰਾਕੀ ਪੂਲ, ਸੈਕਟਰ 78, ਐਸ.ਏ.ਐਸ. ਨਗਰ ਅਤੇ ਬਾਸਕਟਬਾਲ (ਪੁਰਸ਼ ਤੇ ਮਹਿਲਾ), ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਸੀਕ (ਪੁਰਸ਼) ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 27 ਦਸੰਬਰ ਨੂੰ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Related posts

Indian-Origin Man Fatally Shot in Edmonton, Second Tragic Death in a Week

Gagan Oberoi

Indian metal stocks fall as Trump threatens new tariffs

Gagan Oberoi

Toronto Moves to Tighten Dangerous Dog Laws with New Signs and Public Registry

Gagan Oberoi

Leave a Comment