International

ਇਸ ਸਾਲ ਡੋਨਾਲਡ ਟਰੰਪ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ, ਜਾਣੋ ਕਿਉਂ

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਡੋਨਾਲਡ ਟਰੰਪ ਨੂੰ ਇਜ਼ਰਾਈਲ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਹੋਏ ‘ਇਤਿਹਾਸਕ ਸ਼ਾਂਤੀ ਸਮਝੌਤੇ’ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਦੱਸ ਦਈਏ ਕਿ ਨਾਰਵੇ ਦੇ ਸੰਸਦ ਮੈਂਬਰ ਟਾਇਬਰਿੰਗ ਗਜੇਡੇ ਨੇ ਟਰੰਪ ਦਾ ਨਾਂ ਪੁਰਸਕਾਰ ਲਈ ਅੱਗੇ ਪੇਸ਼ ਕੀਤਾ ਹੈ। ਉਸਨੇ ਦੁਨੀਆ ਦੇ ਕਈ ਵਿਵਾਦਪੂਰਨ ਮੁੱਦਿਆਂ ਦੇ ਹੱਲ ਲਈ ਟਰੰਪ ਦੀ ਸ਼ਲਾਘਾ ਵੀ ਕੀਤੀ।ਚਾਰ ਵਾਰ ਦੇ ਸੰਸਦ ਮੈਂਬਰ ਅਤੇ ਨਾਟੋ ਦੀ ਪਾਰਲੀਮਾਨੀ ਅਸੈਂਬਲੀ ਵਿੱਚ ਨਾਰਵੇ ਦੇ ਪ੍ਰਤੀਨਿਧੀ ਮੰਡਲ ਦੇ ਮੁਖੀ ਗਜੇਡੇ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਇਜ਼ਰਾਈਲ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦਰਮਿਆਨ ਸਬੰਧਾਂ ਦੀ ਸ਼ੁਰੂਆਤ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

ਉਨ੍ਹਾਂ ਨੇ ਕਿਹਾ, “ਉਸਦੀ ਯੋਗਤਾ ਲਈ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਮੇਰੇ ਖਿਆਲ ਵਿਚ ਉਸਨੇ ਇਸ ਪੁਰਸਕਾਰ ਦੇ ਨਾਮਜ਼ਦ ਕੀਤੇ ਕਿਸੇ ਵੀ ਮੈਂਬਰ ਨਾਲੋਂ ਦੇਸ਼ਾਂ ਵਿਚ ਸ਼ਾਂਤੀ ਸਥਾਪਤ ਕਰਨ ਲਈ ਵਧੇਰੇ ਕੰਮ ਕੀਤਾ ਹੈ।“

Related posts

ਇਮਰਾਨ ਖਾਨ ਨੇ ਮੰਨਿਆ ਆਪਣੇ ਵਾਅਦੇ ਮੁਤਾਬਕ ਨਹੀਂ ਬਦਲ ਸਕੇ ਦੇਸ਼, ਸਿਸਟਮ ‘ਤੇ ਭੰਨਿਆਂ ਆਪਣੀ ਨਾਕਾਮਯਾਬੀ ਦਾ ਭਾਂਡਾਜਿੱਥੇ ਦੇਸ਼ ‘ਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਉੱਥੇ ਹੀ ਦੂਜੇ ਪਾਸੇ ਵਿਦੇਸ਼ੀ ਕਰਜ਼ੇ ਕਾਰਨ ਦੇਸ਼ ਦੀ ਕਮਰ ਟੁੱਟਦੀ ਜਾ ਰਹੀ ਹੈ। ਦੇਸ਼ ‘ਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਵਿਦੇਸ਼ੀ ਭੰਡਾਰ ਵੀ ਲਗਾਤਾਰ ਘਟ ਰਿਹਾ ਹੈ। ਗਵਾਦਰ ਤੇ ਬਲੋਚਿਸਤਾਨ ‘ਚ ਪ੍ਰਦਰਸ਼ਨਾਂ ਨੇ ਵੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧਾਉਣ ਦਾ ਕੰਮ ਕੀਤਾ ਹੈ। ਵੀਰਵਾਰ ਨੂੰ ਇਕ ਜਨਤਕ ਪ੍ਰੋਗਰਾਮ ‘ਚ ਇਮਰਾਨ ਖਾਨ ਨੇ ਖੁਦ ਮੰਨਿਆ ਕਿ ਉਹ ਚੋਣਾਂ ਜਿੱਤਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੇ ਹਨ। ਹਾਲਾਂਕਿ ਉਨ੍ਹਾਂ ਨੇ ਇਸ ਦਾ ਦੋਸ਼ ਦੇਸ਼ ਦੇ ਸਿਸਟਮ ‘ਤੇ ਮੜ੍ਹ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਸ਼ੁਰੂ ‘ਚ ਇਨਕਲਾਬ ਰਾਹੀਂ ਦੇਸ਼ ਨੂੰ ਬਦਲਣਾ ਚਾਹੁੰਦੇ ਸਨ। ਪਰ ਬਾਅਦ ‘ਚ ਉਸਨੂੰ ਅਹਿਸਾਸ ਹੋਇਆ ਕਿ ਉਸਦੇ ਦੇਸ਼ ਦਾ ਸਿਸਟਮ ਇਸਨੂੰ ਬਰਦਾਸ਼ਤ ਨਹੀਂ ਕਰ ਸਕੇਗਾ। ‘ਡਾਨ’ ਅਖਬਾਰ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਮੰਤਰੀਆਂ ਨੂੰ ਨਤੀਜੇ ਦੇਖਣ ਦੀ ਕੋਈ ਇੱਛਾ ਨਹੀਂ ਹੈ। ਇਮਰਾਨ ਖਾਨ ਨੇ ਕਿਹਾ ਕਿ ਇੱਥੇ ਸਰਕਾਰ, ਲੋਕਾਂ ਤੇ ਦੇਸ਼ ਦੇ ਹਿੱਤਾਂ ਦਾ ਕੋਈ ਮੇਲ ਨਹੀਂ ਹੈ।

Gagan Oberoi

Canada Won’t Ban Social Media Platform X Amid Deepfake Controversy, Says AI Minister Evan Solomon

Gagan Oberoi

ਭਾਰਤ-ਚੀਨ ਤਣਾਅ ਬਾਰੇ ਅਮਰੀਕਾ ਦਾ ਵੱਡਾ ਬਿਆਨ, ਕਿਹਾ- ਚੀਨ ਦੁਨੀਆ ਨੂੰ ਅਸਥਿਰ ਕਰਨ ਦੀ ਕਰ ਰਿਹਾ ਕੋਸ਼ਿਸ਼

Gagan Oberoi

Leave a Comment