ਬੀਜਿੰਗ- ਚੀਨ ਨੇ ਸੋਮਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਕੋਰੋਨਾ ਨਾਲ ਹੋਈ ਮੌਤ ਅਤੇ ਤਬਾਹੀ ਦੇ ਲਈ ਅਮਰੀਕਾ ਅਤੇ ਦੁਨੀਆ ਨੂੰ ਮੁਆਵਜ਼ੇ ਦੇ ਤੌਰ ’ਤੇ 10 ਟ੍ਰਿਲੀਅਨ ਡਾਲਰ ਦੇਣ ਦੀ ਮੰਗ ਨੂੰ ਖਾਰਜ ਕਰ ਦਿੱਤਾ। ਇਸ ਨੇ ਕਿਹਾ ਕਿ ਜਵਾਬਦੇਹੀ ਉਨ੍ਹਾਂ ਨੇਤਾਵਾਂ ਦੀ ਹੈ, ਜਿਨ੍ਹਾਂ ਨੇ ਲੋਕਾਂ ਦੇ ਜੀਵਨ ਅਤੇ ਸਿਹਤ ਦੀ ਅਣਦੇਖੀ ਕੀਤੀ।
ਉਰਤੀ ਕੈਰੋਲਿਨਾ ਵਿਚ ਰਿਪਬਲਿਕਨ ਪਾਰਟੀ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕੋਰੋਨਾ ਨੂੰ ਚੀਨ ਵਾਇਰਸ ਅਤੇ ਵੁਹਾਨ ਵਾਇਰਸ ਕਰਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਚੀਨ ਨੂੰ ਭਾਰੀ ਮੁਆਵਜ਼ਾ ਦੇਣਾ ਚਾਹੀਦਾ। ਟਰੰਪ ਦੇ ਬਿਆਨ ’ਤੇ ਟਿੱਪਣੀ ਕਰਦੇ ਹੋਏ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਨੇ ਇੱਥੇ ਇੱਕ ਮੀਡੀਆ ਬਰੀਫਿੰਗ ਵਿਚ ਕਿਹਾ ਕਿ ਟਰੰਪ ਦੇ ਕਾਰਜਕਾਲ ਦੌਰਾਨ ਕੋਰੋਨਾ ਦੇ 2.4 ਕਰੋੜ ਤੋਂ ਜ਼ਿਆਦਾ ਮਾਮਲੇ ਸੀ। ਮਰਨ ਵਾਲਿਆਂ ਦੀ ਗਿਣਤੀ 4,10,000 ਤੋਂ ਜ਼ਿਆਦਾ ਸੀ। ਵਾਂਗ ਨੇ ਕਿਹਾ ਕਿ ਟਰੰਪ ਨੇ ਵਾਰ ਵਾਰ ਤੱਥਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਮਹਾਮਾਰੀ ਨਾਲ ਨਿਪਟਣ ਵਿਚ ਅਸਫ਼ਲ ਰਹਿਣ ਦੀ ਅਪਣੀ ਜ਼ਿੰਮੇਵਾਰੀਆਂ ਤੋਂ ਬਚਦ ਦੀ ਕੋਸ਼ਿਸ਼ ਕੀਤੀ।
ਦੱਸ ਦੇਈਏ ਕਿ ਟਰੰਪ ਨੇ ਇੱਕ ਵਾਰ ਮੁੜ ਤੋਂ ਚੀਨ ਨੂੰ ਕੋਰੋਨਾ ਵਾਇਰਸ ਦੇ ਲਈ ਜ਼ਿੰਮੇਵਾਰ ਠਹਿਰਾਇਆ ਹੈ। ਟਰੰਪ ਨੇ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਚੀਨ ਕੋਲੋਂ ਹਰਜਾਨਾ ਮੰਗਣ ਲਈ ਕਿਹਾ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਮਰੀਕਾ ਅਤੇ ਸਾਰੇ ਦੇਸ਼ਾਂ ਤੋਂ ਕੋਵਿਡ 19 ਨਾਲ ਹੋਏ ਨੁਕਸਾਨ ਦੇ ਕਾਰਨ ਚੀਨ ਤੋਂ ਮੁਆਵਜ਼ੇ ਦੀ ਮੰਗ ਕਰਨ ਦੀ ਅਪੀਲ ਕੀਤੀ। ਨਾਰਕ ਕੈਰੋਲਿਨਾ ਰਿਪਬਲਿਕਨ ਕਨਵੈਨਸ਼ਨ ਵਿਚ ਬੋਲਦੇ ਹੋਏ ਟਰੰਪ ਨੇ ਕਿਹਾ ਸੀ ਕਿ ਸਮਾਂ ਆ ਗਿਆ ਹੈ ਕਿ ਅਮਰੀਕਾ ਅਤੇ ਦੁਨੀਆ ਦੇ ਸਾਰੇ ਦੇਸ਼ ਚੀਨ ਦੀ ਕਮਿਊਨਿਸਟ ਪਾਰਟੀ ਤੋਂ ਹਰਜਾਨਾ ਅਤੇ ਜਵਾਬਦੇਹੀ ਦੀ ਮੰਗ ਕਰਨ। ਸਾਨੂੰ ਸਾਰਿਆਂ ਨੂੰ ਇੱਕ ਸੁਰ ਵਿਚ ਐਲਾਨ ਕਰਨਾ ਚਾਹੀਦਾ ਕਿ ਚੀਨ ਨੂੰ ਸਾਡੇ ਨੁਕਸਾਨ ਦਾ ਭੁਗਤਾਨ ਕਰਨਾ ਹੋਵੇਗਾ। ਉਨ੍ਹਾਂ ਭੁਗਤਾਨ ਕਰਨਾ ਹੀ ਹੋਵੇਗਾ।