National

ਕਿਸਾਨ ਮੁੜ ਅੰਦੋਲਨ ਦੇ ਰਾਹ, SKM ਨੇ ਕੀਤਾ 21 ਮਾਰਚ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ ਕਰਨ ਦਾ ਐਲਾਨ, 25 ਨੂੰ ਟ੍ਰੈਕਟਰ ਮਾਰਚ

ਦਿੱਲੀ ‘ਚ ਸੋਮਵਾਰ ਨੂੰ ਯਾਨੀ ਅੱਜ ਹੋਈ ਸੰਯੁਕਤ ਕਿਸਾਨ ਮੋਰਚਾ (SKM) ਦੀ ਬੈਠਕ ‘ਚ ਕਿਸਾਨਾਂ ਨੇ ਮੁੜ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ 21 ਮਾਰਚ ਨੂੰ ਪੂਰੇ ਦੇਸ਼ ‘ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸਬੰਧੀ ਕੇਂਦਰ ਸਰਕਾਰ ਖਿਲਾਫ਼ 25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨ ਇਕ ਹਫ਼ਤੇ ਤਕ ਪ੍ਰਦਰਸ਼ਨ ਕਰਨਗੇ।

SKM ‘ਚ ਵੀ ਫੁੱਟ ਹੈ। ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਰੀਆਂ 32 ਜਥੇਬੰਦੀਆਂ ‘ਚੋਂ 21 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਦੇ ਝੰਡੇ ਹੇਠ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ SKM ਦੇ ਕੌਮੀ ਬੁਲਾਰੇ ਨੇ ਚੋਣਾਂ ਲੜਨ ਵਾਲੀਆਂ ਕਿਸਾਨਾਂ ਜਥੇਬੰਦੀਆਂ ਨਾਲ ਕੋਈ ਵੀ ਸਬੰਧ ਨਾ ਹੋਣ ਦਾ ਐਲਾਨ ਕਰ ਦਿੱਤਾ ਸੀ।

Related posts

Gujarat: Liquor valued at Rs 41.13 lakh seized

Gagan Oberoi

ਆਮ ਆਦਮੀ ਪਾਰਟੀ ਦੇ ਪੰਜੇ ਰਾਜ ਸਭਾ ਮੈਂਬਰ ਬਗੈਰ ਚੋਣ ਜੇਤੂ

Gagan Oberoi

Global Leaders and China Gathered in Madrid Call for a More Equitable and Sustainable Future

Gagan Oberoi

Leave a Comment