National Punjab

ਕਿਸਾਨ ਸੰਘਰਸ਼ ਦੇ ਹਮਾਇਤੀ ਆੜ੍ਹਤੀਆਂ ਉਤੇ ਆਮਦਨ ਟੈਕਸ ਦੇ ਛਾਪੇ ਸ਼ੁਰੂ

ਪਟਿਆਲਾ, – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਹਮਾਇਤ ਕਰਦੇ ਆੜ੍ਹਤੀਆਂ ਉਤੇ ਆਮਦਨ ਟੈਕਸ ਵਿਭਾਗ ਵੱਲੋਂ ਛਾਪੇ ਮਾਰਨ ਦੀ ਖਬਰ ਆਈ ਹੈ।

ਇਸ ਸੰਬੰਧ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ, ਮੀਤ ਪ੍ਰਧਾਨ ਹਰਜੀਤ ਸਿੰਘ ਸ਼ੇਰੂ ਤੇ ਹੋਰਨਾਂ ਨੇ ਦੱਸਿਆ ਕਿ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀਹ ਦੇ ਕਰੀਬ ਉਨ੍ਹਾਂ ਆੜ੍ਹਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਹੜੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲੇ ਹਨ।ਆੜ੍ਹਤੀ ਆਗੂਆਂ ਨੇ ਇਸ ਨੂੰ ਲੋਕਤੰਤਰ ਦਾ ਗਲ ਘੁੱਟਣ ਦੀ ਕਾਰਵਾਈ ਆਖਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਪੰਜਾਬ ਦੀ ਹੋਂਦ ਨੂੰ ਖ਼ਤਰਾ ਹੋਣ ਕੇ ਆੜ੍ਹਤੀ ਅੱਜਕੱਲ੍ਹ ਕਿਸਾਨ ਅੰਦੋਲਨ ਦੀ ਡਟ ਕੇ ਹਮਾਇਤ ਕਰ ਰਹੇ ਹਨ ਅਤੇ ਕਰਦੇ ਰਹਿਣਗੇ ਤੇ ਕੇਂਦਰ ਦੀ ਇਸ ਕਾਰਵਾਈ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਰਾਣਾ ਦੇ ਭੁਨਰਹੇੜੀ ਦੇ ਕਾਰੋਬਾਰਾਂ ਅਤੇ ਸਮਾਣਾ ਵਿਚਲੇ ਸੂਬਾ ਸਕੱਤਰ ਪਵਨ ਕੁਮਾਰ ਦੇ ਸ਼ੈਲਰਾਂ, ਦੁਕਾਨਾਂ ਤੇ ਘਰ ਉੱਤੇ ਛਾਪੇ ਮਾਰੇ ਗਏ ਹਨ ਅਤੇ ਰਾਜਪੁਰਾ ਅਤੇ ਨਵਾਂ ਸ਼ਹਿਰ ਸਮੇਤ ਕੁਝ ਹੋਰ ਥਾਵਾਂ ਦੇ ਆੜ੍ਹਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਸੀ ਆਰ ਪੀ ਐਫ ਦੇ ਜਵਾਨਾਂ ਨੇ ਆੜ੍ਹਤੀਆਂ ਦੇ ਸ਼ੈਲਰ ਤੇ ਘਰਾਂ ਦੀ ਘੇਰਾਬੰਦੀ ਕੀਤੀ ਸੀ। ਉਨ੍ਹਾਂ ਨੇ ਇਨਕਮ ਟੈਕਸ ਦੀਆਂ ਟੀਮਾਂ ਦੇ ਨਾਲ ਉੱਤਰ ਪ੍ਰਦੇਸ਼ ਪੁਲਸ ਦੇ ਹੋਣ ਦੀ ਜਾਣਕਾਰੀ ਵੀ ਦਿੱਤੀ। ਚੀਮਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਇਹ ਹੱਥਕੰਡੇ ਆੜ੍ਹਤੀਆਂ ਨੂੰ ਸਬਕ ਸਿਖਾਉਣ ਲਈ ਅਪਣਾਏ ਜਾ ਰਹੇ ਹਨ, ਤਾਂ ਜੋ ਆੜ੍ਹਤੀਆਂ ਨੂੰ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਤੋਂ ਪਿੱਛੋਂ ਹਟਾਇਆ ਜਾ ਸਕੇ।

Related posts

ਵਿਦੇਸ਼ ਤੋਂ ਹਜ਼ਾਰਾਂ ਪ੍ਰਵਾਸੀ ਪੰਜਾਬੀਆਂ ਵਾਪਸ ਪੰਜਾਬ ਵਿਚ ਆਏ, 13 ਹਜ਼ਾਰ ਇਕੱਲੇ ਜਲੰਧਰ ਵਾਪਸ ਪਰਤੇ

Gagan Oberoi

ਫਿਨਟੈੱਕ ਸੈਕਟਰ ਦੀ ਮਦਦ ਲਈ ਸਰਕਾਰ ਵੱਖ-ਵੱਖ ਕਦਮ ਚੁੱਕ ਰਹੀ: ਮੋਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਵਿਚ ਗਲੋਬਲ ਫਿਨਟੈੱਕ ਫੈਸਟ ਨੂੰ ਕੀਤਾ ਸੰਬੋਧਨ

Gagan Oberoi

ਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀ

Gagan Oberoi

Leave a Comment