ਨਵੀਂ ਦਿੱਲੀ- ਬਾਲੀਵੁੱਡ ਕੁਈਨ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਵਿੱਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਨਜ਼ਰ ਆਉਣਗੀ। ਹਾਲ ਹੀ ‘ਚ ਕੰਗਨਾ ਰਣੌਤ ਨੇ ਤੇਲਗੂ ਫਿਲਮ ‘ਰਜ਼ਾਕਾਰ’ ਦੇ ਟ੍ਰੇਲਰ ਲਾਂਚ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਅਦਾਕਾਰਾ ਤੋਂ ਪੁੱਛਿਆ ਗਿਆ ਕਿ ਕੀ ਕਦੇ ਉਨ੍ਹਾਂ ਦੇ ਦਿਮਾਗ ਵਿੱਚ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਖਿਆਲ ਆਇਆ ਹੈ? ਇਸ ਸਵਾਲ ਦਾ ਜਵਾਬ ਉਸ ਨੇ ਮਜ਼ਾਕੀਆ ਅੰਦਾਜ਼ ‘ਚ ਦਿੱਤਾ।ਟ੍ਰੇਲਰ ਲਾਂਚ ਈਵੈਂਟ ਦੌਰਾਨ ਕੰਗਨਾ ਰਣੌਤ ਨੇ ਕਿਹਾ, ‘ਮੈਂ ਹੁਣੇ ਹੀ ਐਮਰਜੈਂਸੀ ਨਾਮ ਦੀ ਇੱਕ ਫਿਲਮ ਕੀਤੀ ਹੈ। ਇਸ ਨੂੰ ਦੇਖਣ ਤੋਂ ਬਾਅਦ ਕੋਈ ਨਹੀਂ ਚਾਹੇਗਾ ਕਿ ਮੈਂ ਪ੍ਰਧਾਨ ਮੰਤਰੀ ਬਣਾਂ। ਇਸ ਤੋਂ ਬਾਅਦ ਉਹ ਉੱਚੀ-ਉੱਚੀ ਹੱਸਣ ਲੱਗਦੀ ਹੈ। ‘ਐਮਰਜੈਂਸੀ’ ਕੰਗਨਾ ਰਣੌਤ ਦੀ ਪਹਿਲੀ ਸਿੰਗਲ ਨਿਰਦੇਸ਼ਕ ਫਿਲਮ ਹੈ, ਜਿਸ ਵਿੱਚ ਉਨ੍ਹਾਂ ਨੇ ਮੁੱਖ ਭੂਮਿਕਾ ਨਿਭਾਈ ਹੈ। ਫਿਲਮ ਤੋਂ ਉਨ੍ਹਾਂ ਦਾ ਲੁੱਕ ਸਾਹਮਣੇ ਆਇਆ ਹੈ। ਇਹ ਫਿਲਮ ਬਹੁਤ ਜਲਦ ਸਿਨੇਮਾਘਰਾਂ ‘ਚ ਦਸਤਕ ਦੇਵੇਗੀ।
previous post