Punjab

ਕੁੰਵਰ ਵਿਜੈਪ੍ਰਤਾਪ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਕੀਤਾ ਸਾਂਝਾ

ਬੀਤੇ ਦਿਨੀਂ ਦੁਨੀਆਂ ਦੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੰਮ੍ਰਿਤਸਰ ਤੋਂ ਵਿਧਾਇਕ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ ਮੁਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਮੂਸਾ ਮਾਨਸਾ ਵਿਖੇ ਪੁੱਜੇ। ਇਕ ਹੋਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਸਾਂਝਾ ਕਰਨ ਲਈ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਤੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਵਿਧਾਇਕ ਡਾ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਿੰਡ ਮੂਸਾ ਮਾਨਸਾ ਵਿਖੇ ਅੱਜ ਪੁੱਜ ਕੇ ਮੁਸੇਵਾਲਾ ਦੇ ਪਿਤਾ ਸ ਬਲਕਾਰ ਸਿੰਘ ਤੇ ਮਾਤਾ ਚਰਨ ਕੌਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਜੋ ਕਿ ਇੱਕ ਚੰਗਾ ਇਨਸਾਨ ਹੋਣ ਦੇ ਨਾਲ ਨਾਲ ਦੁਨੀਆਂ ਪ੍ਰਸਿੱਧ ਗੀਤਕਾਰ ਵੀ ਸੀ। ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ ਤੇ ਗੁਰੂ ਸਾਹਿਬ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਇਸ ਮੌਕੇ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਵੀ ਲੋੜ ਹੋਵੇ ਤਾਂ ਉਹ ਉਨ੍ਹਾਂ ਲਈ ਸਦਾ ਹਾਜ਼ਰ ਰਹਿਣਗੇ। ਇਸ ਮੌਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਉਨ੍ਹਾਂ ਦੇ ਨਜ਼ਦੀਕੀ ਸਾਥੀ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।

Related posts

Palestine urges Israel to withdraw from Gaza

Gagan Oberoi

Bird Flu and Measles Lead 2025 Health Concerns in Canada, Says Dr. Theresa Tam

Gagan Oberoi

Ontario Breaks Ground on Peel Memorial Hospital Expansion

Gagan Oberoi

Leave a Comment