National

ਕੇਜਰੀਵਾਲ ਦਾ ਚੋਣਾਵੀ ਐਲਾਨ, ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾਏਗਾ ‘ਵਰਲਡ ਆਇਕਨ ਸਿਟੀ’

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਰੋਜ਼ਾਨਾਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ।

ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ ‘ਵਰਲਡ ਆਇਕਨ ਸਿਟੀ’ ਬਣਾਇਆ ਜਾਵੇਗਾ।ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖ ਸ਼ਰਧਾਲੂਆਂ ਲਈ ਇਹ ਐਲਾਨ ਕੀਤਾ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋ ਪਾਈ। ਕੇਜਰੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਪੰਜਾਬ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰੇਗੀ।

Related posts

ਪੀਐੱਮ ਮੋਦੀ ਨੂੰ ਮਿਲੇ 1200 ਤੋਂ ਵੱਧ ਤੋਹਫ਼ਿਆਂ ਦੀ ਹੋਵੇਗੀ ਨਿਲਾਮੀ, ਜਾਣੋ ਕਦੋਂ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ

Gagan Oberoi

Param Sundari Salaries Exposed: Sidharth Malhotra Leads with Rs 12 Crore, Janhvi Kapoor Earns Rs 5 Crore

Gagan Oberoi

Gagan Oberoi

Leave a Comment