National Punjab

ਕੇਜਰੀਵਾਲ ਸਿਰੇ ਦਾ ਚਾਲਬਾਜ਼ : ਕੈਪਟਨ ਅਮਰਿੰਦਰ ਸਿੰਘ

ਮੁਹਾਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ ਜਿਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।
‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ,”ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਅਸਮਾਨ ਦਾ ਅੰਤਰ ਹੈ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਸਨ ਤਾਂ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਮਰਥਨ ਕੀਤਾ ਪਰ ਹੁਣ ਆਪਣੇ ਸਿਆਸੀ ਮੁਫਾਦਾਂ ਦੀ ਖਾਤਰ ਦੋਵੇਂ ਪਾਰਟੀਆਂ ਨੇ ਸੁਰ ਬਦਲ ਲਈ ਹੈ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ,”ਹੁਣ ਕਿਸਾਨਾਂ ਦੇ ਸੰਘਰਸ਼ ‘ਚੋਂ ਸਿਆਸੀ ਫਾਇਦਾ ਚੁੱਕਣ ਲਈ ਉਨ੍ਹਾਂ ਨੇ ਇਸ ਮੁੱਦੇ ‘ਤੇ ਯੂ-ਟਰਨ ਲੈ ਲਿਆ ਅਤੇ ਆਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਗਰਦਾਨ ਰਹੇ ਹਨ ਜਦਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਭਾਰਤੀ ਜਨਤਾ ਪਾਰਟੀ ਕੋਲ ਗਹਿਣੇ ਰੱਖ ਦਿੱਤੇ ਹਨ।”
ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ‘ਤੇ ਖੇਤੀ ਆਰਡੀਨੈਂਸ ਲਾਗੂ ਵਿੱਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪ ਸਰਕਾਰ ਨੇ ਇਨ੍ਹਾਂ ਘਾਤਕ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਤੁਰੰਤ ਹੀ ਲਾਗੂ ਕਰ ਦਿੱਤਾ।
ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਨੂੰ ਨੋਟੀਫਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ‘ਤੇ ਆਪ ਦੇ ਦੋਹਰੇ ਮਾਪਦੰਡਾਂ ਲਈ ਆਪ ਦੀ ਆਲੋਚਨਾ ਕਰਦਿਆਂ ਕਿਹਾ,”ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿੱਚ ਕੁਝ ਹੋਰ ਹੈ ਅਤੇ ਅੰਦਰ ਪੂਰੀ ਤਰ੍ਹਾਂ ਮਾੜੇ ਇਰਾਦੇ ਪਾਲ ਰੱਖੇ ਹਨ।”

Related posts

17 ਦਸੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ

Gagan Oberoi

ਨਿਰਮਲ ਭੰਗੂ ਦੀ ਧੀ ਨੇ ਹਰ ਨਿਵੇਸ਼ਕ ਦਾ ਪੈਸਾ ਮੋੜਨ ਦਾ ਵਾਅਦਾ ਕੀਤਾ

Gagan Oberoi

ਰਾਜਨਾਥ ਸਿੰਘ ਨੇ ਕਿਹਾ – ਭਾਰਤ ਆਪਸੀ ਹਿੱਤਾਂ ਦੇ ਖੇਤਰਾਂ ‘ਚ ਅਫ਼ਰੀਕੀ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਲਈ ਹੈ ਤਿਆਰ

Gagan Oberoi

Leave a Comment