National Punjab

ਕੇਜਰੀਵਾਲ ਸਿਰੇ ਦਾ ਚਾਲਬਾਜ਼ : ਕੈਪਟਨ ਅਮਰਿੰਦਰ ਸਿੰਘ

ਮੁਹਾਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ ਜਿਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।
‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ,”ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਅਸਮਾਨ ਦਾ ਅੰਤਰ ਹੈ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਸਨ ਤਾਂ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਮਰਥਨ ਕੀਤਾ ਪਰ ਹੁਣ ਆਪਣੇ ਸਿਆਸੀ ਮੁਫਾਦਾਂ ਦੀ ਖਾਤਰ ਦੋਵੇਂ ਪਾਰਟੀਆਂ ਨੇ ਸੁਰ ਬਦਲ ਲਈ ਹੈ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ,”ਹੁਣ ਕਿਸਾਨਾਂ ਦੇ ਸੰਘਰਸ਼ ‘ਚੋਂ ਸਿਆਸੀ ਫਾਇਦਾ ਚੁੱਕਣ ਲਈ ਉਨ੍ਹਾਂ ਨੇ ਇਸ ਮੁੱਦੇ ‘ਤੇ ਯੂ-ਟਰਨ ਲੈ ਲਿਆ ਅਤੇ ਆਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਗਰਦਾਨ ਰਹੇ ਹਨ ਜਦਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਭਾਰਤੀ ਜਨਤਾ ਪਾਰਟੀ ਕੋਲ ਗਹਿਣੇ ਰੱਖ ਦਿੱਤੇ ਹਨ।”
ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ‘ਤੇ ਖੇਤੀ ਆਰਡੀਨੈਂਸ ਲਾਗੂ ਵਿੱਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪ ਸਰਕਾਰ ਨੇ ਇਨ੍ਹਾਂ ਘਾਤਕ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਤੁਰੰਤ ਹੀ ਲਾਗੂ ਕਰ ਦਿੱਤਾ।
ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਨੂੰ ਨੋਟੀਫਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ‘ਤੇ ਆਪ ਦੇ ਦੋਹਰੇ ਮਾਪਦੰਡਾਂ ਲਈ ਆਪ ਦੀ ਆਲੋਚਨਾ ਕਰਦਿਆਂ ਕਿਹਾ,”ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿੱਚ ਕੁਝ ਹੋਰ ਹੈ ਅਤੇ ਅੰਦਰ ਪੂਰੀ ਤਰ੍ਹਾਂ ਮਾੜੇ ਇਰਾਦੇ ਪਾਲ ਰੱਖੇ ਹਨ।”

Related posts

ਆਪਰੇਸ਼ਨ ਲੋਟਸ ਦੇ ਦੋਸ਼ਾਂ ਦਰਮਿਆਨ ਭਗਵੰਤ ਮਾਨ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦ ਲਿਆ ਹੈ। ਇਸ ਸੈਸ਼ਨ ਵਿਚ ਉਹ ਭਰੋਸੇ ਦਾ ਵੋਟ ਹਾਸਲ ਕਰਨਾ ਚਾਹੁੰਦੇ ਸਨ ਪਰ ਰਾਜਪਾਲ ਨੇ ਪਹਿਲੇ ਸੈਸ਼ਨ ਦੀ ਮਨਜ਼ੂਰੀ ਦੇ ਕੇ ਇਸ ਨੂੰ ਰੱਦ ਕਰ ਦਿੱਤਾ। ਇਸ ਨਾਲ ਸਰਕਾਰ ਅਤੇ ਰਾਜਪਾਲ ਵਿਚਕਾਰ ਲਕੀਰ ਪੈ ਗਈ। 22 ਸਤੰਬਰ ਨੂੰ ਆਮ ਆਦਮੀ ਪਾਰਟੀ ਨੇ ਰਾਜਪਾਲ ਵੱਲੋਂ ਸੈਸ਼ਨ ਦੀ ਮਨਜ਼ੂਰੀ ਰੱਦ ਕੀਤੇ ਜਾਣ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਰਾਜਪਾਲ ਦੇ ਸਟੈਂਡ ਨੂੰ ਸਹੀ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰਦਰਸ਼ਨ ਕੀਤਾ। ਦੋਵਾਂ ਪਾਸਿਆਂ ਤੋਂ ਕਾਫੀ ਇਲਜ਼ਾਮ ਲੱਗੇ।

Gagan Oberoi

ਦਿੱਲੀ ਦੌਰੇ ’ਤੇ ਆਏ ਸੀਐੱਮ ਭਗਵੰਤ ਮਾਨ ਦਾ ਐਲਾਨ, ਪੰਜਾਬ ’ਚ ਲਾਗੂ ਹੋਵੇਗਾ ‘ਦਿੱਲੀ ਮਾਡਲ’

Gagan Oberoi

Salman Khan’s ‘Sikandar’ teaser postponed due to this reason

Gagan Oberoi

Leave a Comment