ਕੈਨੇਡਾ ਵਿਚ ਕੋਰੋਨਾਵਾਇਰਸ ਨਾਲ ਪੀੜ੍ਹਤ ਲੋਕਾਂ ਦੀ ਗਿਣਤੀ ਵੱਧ ਕੇ 4349 ਤੋਂ ਪਾਰ ਹੋ ਚੁੱਕੀ ਹੈ, ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 55 ਹੋ ਗਈ ਹੈ ਅਤੇ 353 ਮਰੀਜ਼ ਠੀਕ ਹੋ ਚੁੱਕੇ ਹਨ। ਬ੍ਰਿਟਿਸ਼ ਕੋਲੰਬਿਆ ਸੂਬੇ ‘ਚ 66 ਨਵੇਂ ਕੇਸ ਮਿਲਣ ਤੋਂ ਬਾਅਦ ਸੂਬੇ ‘ਚ ਕੁਲ ਮਰੀਜ਼ਾਂ ਦੀ ਗਿਣਤੀ 792 ਹੋ ਗਈ ਹੈ। ਸਿਹਤ ਅਫ਼ਸਰ ਡਾ. ਬੋਨੀ ਹੈਨਰੀ ਨੇ ਦੱਸਿਆ ਕਿ ਓਂਟਾਰੀਓ ਵਿਚ ਕੋਰੋਨਾ ਵਾਇਰਸ ਦੇ 170 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿਚ ਗਿਣਤੀ 975 ਹੋ ਗਈ ਹੈ। ਸਿਹਤ ਅਧਿਕਾਰੀਆਂ ਮੁਤਾਬਕ ਸੂਬੇ ਵਿਚ 10,000 ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ, ਹਾਲਾਂਕਿ 26,000 ਲੋਕਾਂ ਦਾ ਟੈਸਟ ਨੈਗੇਟਿਵ ਆਇਆ ਹੈ। ਓਂਟਾਰੀਓ ਵਿਚ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਲਬਰਟਾ ਸੂਬੇ ਵਿਚ 56 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇੱਥੇ ਇਨਫੈਕਟਡ ਲੋਕਾਂ ਦੀ ਗਿਣਤੀ 542 ਹੋ ਗਈ ਹੈ। 20 ਮਰੀਜ਼ਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ 8 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇੱਥੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਿਊਬਿਕ ਵਿਚ ਹੁਣ ਤਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਇਨਫੈਕਟਡ ਦੇ 326 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 2021 ਲੋਕ ਇਨਫੈਕਟਡ ਹਨ। ਇਨ੍ਹਾਂ ਵਿਚੋਂ 35 ਲੋਕਾਂ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਸੂਬੇ ਵਿਚ 26,634 ਲੋਕਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 2,998 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
previous post