Canada

ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਓ ਤਾਂ ਹੋ ਜਾਓ ਸਾਵਧਾਨ ! ਕੇਂਦਰ ਸਰਕਾਰ ਨੇ ਜਾਰੀ ਕੀਤਾ ਅਲਰਟ, ਜਾਣੋ ਵਜ੍ਹਾ

ਕੈਨੇਡਾ ‘ਚ ਕੋਰੋਨਾ ਰੋਕੂ ਟੀਕਾਕਰਨ ਖਿਲਾਫ਼ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਇਸ ਸਬੰਧ ‘ਚ ਇਕ ਐਡਵਾਈਜ਼ਰੀ ਜਾਰੀ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੈਨੇਡਾ ‘ਚ ਰਹਿ ਰਹੇ ਭਾਰਤੀਆਂ ਅਤੇ ਇੱਥੇ ਆਉਣ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਨੂੰ ਬੇਹੱਦ ਸੁਚੇਤ ਤੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੂੰ ਵਿਰੋਧ ਵਾਲੇ ਇਲਾਕਿਆਂ ‘ਚ ਜਾਣ ਤੋਂ ਬਚਣਾ ਚਾਹੀਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਟਰੱਕ ਡਰਾਈਵਰਾਂ ਵੱਲੋਂ ਕੋਰੋਨਾ ਵੈਕਸੀਨ ਦੇ ਹੁਕਮਾਂ ਦੇ ਵਿਰੋਧ ‘ਚ ਲਗਾਤਾਰ ਨੌਂ ਦਿਨਾਂ ਤਕ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਮੇਅਰ ਨੇ ਕਿਹਾ ਕਿ ਚੱਲ ਰਹੇ ਪ੍ਰਦਰਸ਼ਨਾਂ ਤੋਂ ਨਿਵਾਸੀਆਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਕੈਨੇਡਾ ਦੇ ਮੇਅਰ ਨੇ ਕਿਹਾ ਹੈ ਕਿ ਅਮਰੀਕਾ ‘ਚ ਮੌਜੂਦ ਧੜਿਆਂ ਨੂੰ ਗੁਆਂਢੀ ਮੁਲਕ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।

ਰਿਪੋਰਟ ਅਨੁਸਾਰ, ਓਟਾਵਾ ਪੁਲਿਸ ਸੇਵਾ ਦੇ ਮੁਖੀ ਪੀਟਰ ਸਲੋਲੀ ਨੇ ਪੁਲਿਸ ਬੋਰਡ ਦੀ ਇਕ ਵਿਸ਼ੇਸ਼ ਮੀਟਿੰਗ ‘ਚ ਦੱਸਿਆ ਕਿ ਉਨ੍ਹਾਂ ਦੀ ਫੋਰਸ ਕੋਲ ਇਸ ਸ਼ਹਿਰ ‘ਚ ਪੁਲਿਸਿੰਗ ਨੂੰ ਢੁਕਵੇਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਾਉਣ ਲਈ ਲੋੜੀਂਦੇ ਸਰੋਤ ਨਹੀਂ ਹਨ। ਵਾਟਸਨ ਨੇ ਕਿਹਾ ਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ ਜਿੱਥੇ ਟਰੱਕਾਂ ਨੇ ਰਿਹਾਇਸ਼ੀ ਸੜਕਾਂ ਨੂੰ ਰੋਕ ਦਿੱਤਾ ਸੀ। ਸ਼ਨਿਚਰਵਾਰ ਨੂੰ, ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਦੀ ਵੈਕਸੀਨ ਦੀ ਲੋੜ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਦੂਜੇ ਹਫਤੇ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਟਰੈਕਟਰ-ਟ੍ਰੇਲਰ ਤੇ ਪ੍ਰਾਈਵੇਟ ਵਾਹਨ ਓਟਾਵਾ ਸ਼ਹਿਰ ਵਿੱਚ ਦਾਖਲ ਹੋਏ।

Related posts

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧਰਨਾ ਲਾਇਆ

Gagan Oberoi

Experts Predict Trump May Exempt Canadian Oil from Proposed Tariffs

Gagan Oberoi

ਵਿਸਤਾਰਾ ਦੇ ਏਅਰ ਇੰਡੀਆ ’ਚ ਰਲੇਵੇਂ ਲਈ ਐੱਫਡੀਆਈ ਦੀ ਮਨਜ਼ੂਰੀ

Gagan Oberoi

Leave a Comment