ਭਾਜਪਾ ਨਾਲ ਗਠਜੋੜ ਕਰਕੇ ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੇ ਅਪਣੇ 22 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ ਵਿਚੋਂ ਚਾਰ ਲੁਧਿਆਣਾ ਜ਼ਿਲ੍ਹੇ ਵਿਚ ਉਮੀਦਵਾਰ ਬਣਾਏ ਗਏ ਹਨ। ਪ੍ਰੰਤੂ ਇਸ ਚੋਣ ਨਿਸ਼ਾਨ ਦੇ ਨਾਲ ਚੋਣ ਮੈਦਾਨ ਵਿਚ ਉਤਰੇ ਉਨ੍ਹਾਂ ਦੇ ਦੋ ਖਿਡਾਰੀਆਂ ਦਾ ਸਾਥੀ ਪਾਰਟੀ ਦੇ ਨੇਤਾਵਾਂ ਨੇ ਹੀ ਖੇਡ ਵਿਗਾੜ ਦਿੱਤਾ ਹੈ।
ਵਿਧਾਨ ਸਭਾ ਖੇਤਰ ਪੂਰਵੀ ਤੋਂ ਜਗਮੋਹਨ ਸ਼ਰਮਾ ਨੂੰ ਚੋਣ ਟਿਕਟ ਦਿੱਤੀ ਗਈ ਹੈ ਅਤੇ ਸਾਊਥ ਤੋਂ ਸਤਿੰਦਰਪਾਲ ਸਿੰਘ ਤਾਜਪੁਰੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਇਨ੍ਹਾਂ ਦੋਵਾਂ ਦਾ ਵਿਰੋਧ ਕੀਤਾ ਹੈ।ਭਾਜਪਾ ਦਾ ਕਹਿਣਾ ਹੈ ਕਿ ਹਿੰਦੂ ਬਹੁਗਿਣਤੀ ਵਾਲੀ ਇਨ੍ਹਾਂ ਸੀਟਾਂ ’ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਪਹਿਲਾਂ ਤੋਂ ਹੀ ਚੋਣਾਂ ਲਈ ਤਿਆਰੀ ਕਰ ਰਹੇ ਸੀ, ਪ੍ਰੰਤੂ ਉਨ੍ਹਾਂ ਨਜ਼ਰਅੰਦਾਜ਼ ਕਰਕੇ ਦੂਜੀ ਪਾਰਟੀ ਦੇ ਨੇਤਾਵਾਂ ਨੂੰ ਟਿਕਟ ਦਿੱਤੀ ਗਈ ਹੈ।
previous post