Punjab

ਕੈਪਟਨ ਸਰਕਾਰ ਵੱਲੋਂ ਆਕਸੀਜਨ ਪਲਾਟ ਮਾਲਕਾਂ ਨੂੰ ਸਖਤ ਹਦਾਇਤਾਂ

ਅੰਮ੍ਰਿਤਸਰ: ਪੰਜਾਬ ‘ਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਵਿਚਾਲੇ ਆਕਸੀਜਨ ਦੀ ਖਪਤ ਤੇ ਮੰਗ ਵੀ ਵਧ ਗਈ ਹੈ। ਇਸ ਕਰਕੇ ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਮੁਤਾਬਕ ਆਕਸੀਜਨ ਤਿਆਰ ਕਰਨ ਵਾਲੇ ਆਕਸੀਜਨ ਪਲਾਂਟ ਦੇ ਮਾਲਕਾਂ ਨੂੰ ਸਾਫ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਆਕਸੀਜਨ ਦੀ ਸਪਲਾਈ ਸਿਰਫ ਹਸਪਤਾਲਾਂ ਨੂੰ ਹੀ ਕੀਤੀ ਜਾਵੇ।

ਇਸ ਦੇ ਨਾਲ ਹੀ ਹਦਾਇਤ ਦਿੱਤੀ ਗਈ ਹੈ ਕਿ ਆਕਸੀਜਨ ਖਾਸ ਤੌਰ ‘ਤੇ ਉਨ੍ਹਾਂ ਹਸਪਤਾਲਾਂ ਨੂੰ ਸਪਲਾਈ ਫੌਰੀ ਤੌਰ ‘ਤੇ ਕੀਤੀ ਜਾਵੇ, ਜਿੱਥੇ ਕੋਵਿਡ ਮਰੀਜਾਂ ਦਾ ਇਲਾਜ ਚੱਲ ਰਿਹਾ ਹੋਵੇ। ਜਦਕਿ ਇਸ ਦੇ ਨਾਲ ਹੀ ਫਿਲਹਾ ਉਦਯੋਗਿਕ ਕੰਮ ਲਈ ਆਕਸੀਜਨ ਦੀ ਸਪਲਾਈ ਰੋਕ ਦਿੱਤੀ ਗਈ ਹੈ ਕਿਉਂਕਿ ਮੈਡੀਕਲ ਸੇਵਾਵਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਾਰ ਹੀ ਨਿੱਜੀ ਤੇ ਸਰਕਾਰੀ ਹਸਪਤਾਲਾਂ ਨੂੰ ਹਦਾਇਤਾਂ ਭੇਜੀਆਂ ਗਈਆਂ ਹਨ ਕਿ ਆਕਸੀਜਨ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨ। ਇਸ ਦੇ ਨਾਲ ਹੀ ਆਕਸੀਜਨ ਦਾ ਸਹੀ ਇਸਤੇਮਾਲ ਦੀ ਜਾਂਚ ਲਈ ਕਮੇਟੀਆਂ ਬਣਾਈਆਂ ਗਈਆਂ ਹਨ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਆਕਸੀਜਨ ਦੀ ਕਾਲਾਬਜ਼ਾਰੀ ਨਾ ਹੋਵੇ, ਇਸ ਨੂੰ ਰੋਕਣ ਲਈ ਵੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਖਾਸਕਰ ਲਿਕੁਅਡ ਆਕਸੀਜਨ ਦੀ ਸਪਲਾਈ ਲਈ ਸੂਬਾ ਸਰਕਾਰ ਨੂੰ ਸਿਹਤ ਵਿਭਾਗ ਵੱਲੋਂ ਨਾਲ-ਨਾਲ ਲਿਖਿਆ ਜਾ ਰਿਹਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਮੁੜ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦੇ ਕੇਸ ਘਟਣ ‘ਤੇ ਹੀ ਆਕਸੀਜਨ ਦੀ ਡਿਮਾਂਡ ਕੰਟਰੋਲ ਹੋਵੇਗੀ।

ਇਸ ਤੋਂ ਇਲਾਵਾ ਪਾਕਿਸਤਾਨ ਤੋਂ ਬੀਤੇ ਦਿਨ ਪਰਤੇ ਸ਼ਰਧਾਲੂਆਂ ਦੇ ਜੱਥੇ ਨਾਲ ਮੈਡੀਕਲ ਟੀਮ ਵਿਚਾਲੇ ਹੋਈ ਤਕਰਾਰ ਦੇ ਮਸਲੇ ਨੂੰ ਸੁਲਝਾ ਲਿਆ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਪੁਲਿਸ ਨੂੰ ਕੋਈ ਸ਼ਿਕਾਇਤ ਦਰਜ ਨਹੀਂ ਦਰਜ ਕਰਵਾਈ ਜਾਵੇਗੀ।

ਇਸ ਬਾਰੇ ਵਧੀਕ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਸਾਰੇ ਸ਼ਰਧਾਲੂਆਂ ਦੇ ਕੋਵਿਡ ਦੇ ਟੈਸਟ ਮੁਕੰਮਲ ਕਰ ਲਏ ਗਏ ਹਨ ਤੇ ਬੀਤੇ ਦਿਨ ਹੋਈ ਤਕਰਾਰਬਾਜੀ ਦੌਰਾਨ ਸ਼ਰਧਾਲੂਆਂ ਨੇ ਰਿਕਾਰਡ ਦੇ ਜੋ ਕਾਗਜ਼ ਪਾੜੇ ਗਏ ਸੀ, ਉਨ੍ਹਾਂ ਨੂੰ ਦੁਬਾਰਾ ਮੈਡੀਕਲ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ ਤੇ ਸ਼ਾਮ ਤਕ ਸਾਰੀ ਰਿਪੋਰਟ ਤਿਆਰ ਕਰਕੇ ਅਧਿਕਾਰੀਆਂ ਨੂੰ ਦੇ ਦਿੱਤੀ ਜਾਵੇਗੀ।

Related posts

ਪੰਜਾਬ ‘ਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ, ਸਕੂਲਾਂ ਨੇੜੇ ਸਾਰੇ ਵਾਹਨਾਂ ਦੀ ਸਪੀਡ ਵੀ ਨਿਰਧਾਰਤ

Gagan Oberoi

ਸ਼੍ਰੋਮਣੀ ਅਕਾਲੀ ਦਲ ਨੇ ਕੀਤਾ 12 ਮੈਂਬਰੀ ਕਮੇਟੀ ਦਾ ਗਠਨ, ਹਾਰ ਦੇ ਕਾਰਨਾਂ ਦੀ ਕਰੇਗੀ ਘੋਖ

Gagan Oberoi

ਨਵਜੋਤ ਸਿੱਧੂ ਦੇ ਹੋਰਡਿੰਗਜ਼ ’ਤੇ ਮਲੀ ਕਾਲਖ਼

Gagan Oberoi

Leave a Comment