Punjab

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ SIT ਸਾਹਮਣੇ ਹੋਏ ਪੇਸ਼

ਕੋਟਕਪੂਰਾ ਗੋਲੀ ਕਾਂਡ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਏ। ਏਡੀਜੀਪੀ ਐਲਕੇ ਯਾਦਵ ਨੇ ਗੋਲੀਬਾਰੀ ਦੇ ਸਬੰਧ ‘ਚ ਬਾਦਲ ਤੋਂ ਪੁੱਛਗਿੱਛ ਕੀਤੀ। ਜਦੋਂ ਬਾਦਲ ਐਸਆਈਟੀ ਨੂੰ ਮਿਲਣ ਗਏ ਤਾਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਬੀਬੀ ਜਗੀਰ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ।

ਦੱਸ ਦੇਈਏ ਕਿ ਪੰਜਾਬ ‘ਚ ਅਕਾਲੀ-ਭਾਜਪਾ ਸਰਕਾਰ ਦੌਰਾਨ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ। ਇਸ ਦੌਰਾਨ ਬਹਿਬਲ ਕਲਾਂ ਤੇ ਕੋਟਕਪੂਰਾ ‘ਚ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ’ਤੇ ਪੁਲਿਸ ਨੇ ਗੋਲ਼ੀਆਂ ਚਲਾ ਦਿੱਤੀਆਂ ਸਨ। ਜਦੋਂ ਗੋਲੀਬਾਰੀ ਹੋਈ ਤਾਂ ਸੁਖਬੀਰ ਬਾਦਲ ਵੀ ਪੰਜਾਬ ਦੇ ਗ੍ਰਹਿ ਮੰਤਰੀ ਸਨ। ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਪੰਜਾਬ ਵਿੱਚ ਬੇਅਦਬੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਅਜਿਹਾ ਅਸਰ ਪਾਇਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ।

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੂੰ SIT ਨੇ 30 ਅਗਸਤ ਨੂੰ ਬੁਲਾਇਆ ਸੀ। ਹਾਲਾਂਕਿ ਉਨ੍ਹਾਂ ਨੇ ਸੰਮਨ ਨਾ ਮਿਲਣ ਦੀ ਗੱਲ ਆਖੀ ਤੇ ਹਾਈਵੇ ਜਾਮ ਕਰਨ ਦੇ ਮਾਮਲੇ ‘ਚ ਜ਼ੀਰਾ ਅਦਾਲਤ ‘ਚ ਪੇਸ਼ ਹੋਣ ਲਈ ਚਲੇ ਗਏ ਸਨ ਜਿਸ ਤੋਂ ਬਾਅਦ SIT ਨੇ ਉਨ੍ਹਾਂ ਨੂੰ 14 ਸਤੰਬਰ ਨੂੰ ਬੁਲਾਇਆ ਸੀ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਪੰਜਾਬ ਪੁਲਿਸ ਦੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ SIT ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਨਾਲ ਬਿਕਰਮ ਮਜੀਠੀਆ ਸਮੇਤ ਦਿੱਗਜ ਅਕਾਲੀ ਆਗੂ ਮੌਜੂਦ ਸਨ। ਉਨ੍ਹਾਂ ਤੋਂ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਪੁੱਛਗਿੱਛ ਕੀਤੀ ਜਾ ਗਈ ਸੀ। ਬਹਿਬਲ ਕਲਾਂ ਗੋਲ਼ੀਬਾਰੀ ਵੇਲੇ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਹ ਉਸ ਸਮੇਂ ਗ੍ਰਹਿ ਵਿਭਾਗ ਨੂੰ ਵੀ ਸੰਭਾਲ ਰਹੇ ਸਨ। ਇਸ ਗੋਲ਼ੀਬਾਰੀ ‘ਚ ਦੋ ਲੋਕ ਮਾਰੇ ਗਏ ਸਨ। SIT ਜਾਣਨਾ ਚਾਹੁੰਦੀ ਹੈ ਕਿ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲ਼ੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।

Related posts

ਵਿਸ਼ਵ ਪੰਜਾਬਣ 1994 ਵਿੰਪੀ ਪਰਮਾਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

Gagan Oberoi

Ontario Theatres Suspend Indian Film Screenings After Arson and Shooting Attacks

Gagan Oberoi

Statement by the Prime Minister to mark the New Year

Gagan Oberoi

Leave a Comment