Punjab

ਕੋਰੋਨਾਵਾਇਰਸ ਦੇ ਕਹਿਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੈਨੇਜਰਾਂ ਨੂੰ ਨਿਰਦੇਸ਼

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਰਕਰਮਾ ਅੰਦਰ ਅਨਾਊਂਸਮੈਂਟ ਕੀਤੀ ਜਾ ਰਹੀ ਹੈ। ਸੰਗਤਾਂ ਨੂੰ ਇੱਕ-ਦੂਸਰੇ ਤੋਂ ਦੂਰੀ ਬਣਾ ਕੇ ਚੱਲਣ ਲਈ ਪ੍ਰੇਰਿਆ ਜਾ ਰਿਹਾ ਹੈ।

ਕੋਰੋਨਾਵਾਇਰਸ ਨੂੰ ਲੈ ਕੇ ਬਣੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਨਿਰਦੇਸ਼ ਜਾਰੀ ਕਰਦਿਆਂ ਰੋਜ਼ਾਨਾ ਦੀ ਮਰਿਆਦਾ ਨਿਭਾਉਣ ਲਈ ਲੋੜੀਂਦਾ ਪਰ ਘੱਟ ਤੋਂ ਘੱਟ ਸਟਾਫ਼ ਗੁਰਦੁਆਰਾ ਸਾਹਿਬਾਨ ਅੰਦਰ ਹਾਜ਼ਰ ਰੱਖਣ ਲਈ ਕਿਹਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਹਰ ਤਰ੍ਹਾਂ ਸੁਚੇਤ ਰਹਿਣ ਲਈ ਆਖਿਆ। ਸ਼੍ਰੋਮਣੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਗੁਰਦੁਆਰਾ ਸਾਹਿਬਾਨ ਵਿਖੇ ਰੋਜ਼ਾਨਾ ਦੀ ਮਰਿਆਦਾ ਨਿਭਾਉਣ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ।

ਇਸ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਲਗਾਤਾਰ ਹਾਜ਼ਰ ਰਹਿਣ ਤੇ ਇਸ ਦੇ ਨਾਲ ਹੀ ਗ੍ਰੰਥੀ ਸਿੰਘ, ਰਾਗੀ ਸਿੰਘ, ਅਕਾਊਂਟੈਂਟ, ਕੈਸ਼ੀਅਰ ਤੇ ਹੋਰ ਲੋੜੀਂਦੇ ਪਰ ਘੱਟ ਤੋਂ ਘੱਟ ਸਟਾਫ਼ ਦੀ ਵੀ ਹਰ ਸਮੇਂ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਸਟਾਫ਼ ਲਈ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧ ਕੀਤੇ ਜਾਣ।

Related posts

Bringing Home Canada’s Promise

Gagan Oberoi

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA ਬਾਰੇ ਕੀਤਾ ਵੱਡਾ ਖੁਲਾਸਾ, ਲਾਏ ਧਮਕਾਉਣ ਦੇ ਦੋਸ਼

Gagan Oberoi

ਵਿਸਤਾਰਾ ਦੇ ਏਅਰ ਇੰਡੀਆ ’ਚ ਰਲੇਵੇਂ ਲਈ ਐੱਫਡੀਆਈ ਦੀ ਮਨਜ਼ੂਰੀ

Gagan Oberoi

Leave a Comment