ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲਗਾਤਾਰ ਕਰੋਨਾਵਾਇਰਸ ਦੇ ਕੇਸ ਵੱਧਣ ਦੇ ਮੱਦੇਨਜ਼ਰ ਸੂਬੇ ‘ਚ ਤਾਲਾਬੰਦੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਤੋਂ ਸਾਰੀ ਸਥਿਤੀ ਦੀ ਰਿਪੋਰਟ ਲੈਣ ਤੋਂ ਬਾਅਦ ਐਲਾਨ ਕੀਤਾ ਹੈ ਕਿ 31 ਮਾਰਚ ਤੱਕ ਪੰਜਾਬ ਬੰਦ ਕਰ ਦਿੱਤਾ ਜਾਵੇਗਾ। ਇਸ ਸਮੇਂ ਦੌਰਾਨ, ਸਿਰਫ ਐਮਰਜੈਂਸੀ ਸੇਵਾਵਾਂ ਪੰਜਾਬ ਵਿੱਚ ਜਾਰੀ ਰਹਿਣਗੀਆਂ।
ਸ਼ੁਰੂਆਤ ਵਿੱਚ, ਪੰਜਾਬ ਸਰਕਾਰ ਨੇ ਕੁਝ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਜਲੰਧਰ, ਪਟਿਆਲਾ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਸੰਗਰੂਰ ਜ਼ਿਲ੍ਹੇ ਸ਼ਾਮਲ ਹਨ, ਨੂੰ ਤਾਲਾਬੰਦੀ ਦਾ ਫੈਸਲਾ ਲਿਆ ਗਿਆ ਸੀ। ਪਰ ਕੋਰੋਨਾ ਦੇ ਨਿਰੰਤਰ ਮਾਮਲਿਆਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ 31 ਮਾਰਚ ਤੱਕ ਪੂਰੇ ਰਾਜ ਨੂੰ ਤਾਲਾਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਮੈਡੀਕਲ ਸਟੋਰਾਂ ਦੇ ਨਾਲ ਸਬਜ਼ੀਆਂ ਅਤੇ ਦੁੱਧ ਦੀਆਂ ਦੁਕਾਨਾਂ ਵਰਗੀਆਂ ਜ਼ਰੂਰੀ ਚੀਜ਼ਾਂ ਖੁੱਲੀਆਂ ਰਹਿਣਗੀਆਂ। ਇਨ੍ਹਾਂ ਤੋਂ ਇਲਾਵਾ ਕੋਈ ਹੋਰ ਦੁਕਾਨਾਂ ਨਹੀਂ ਖੁੱਲ੍ਹੀਆਂ ਜਾਣਗੀਆਂ।