Punjab

ਕੋਰੋਨਾ ਸੰਕਟ ‘ਚ ਕੈਪਟਨ ਵੱਲੋਂ ਨਿਵੇਕਲੀ ਐਂਬੂਲੈਂਸ ਨੂੰ ਹਰੀ ਝੰਡੀ

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਖਤਰਾ ਬਰਕਰਾਰ ਹੈ। ਪੰਜਾਬ ‘ਚ ਰੋਜ਼ਾਨਾ ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਦਾ ਰਹੇ ਹਨ। ਅਜਿਹੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ।

 

ਇਹ ਐਬੂਲੈਂਸ ਸੰਨ ਫਾਊਡੇਸ਼ਨ ਦੇ ਚੇਅਰਮੈਨ ਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ ਗਈ ਹੈ। ਇਸ ਦੀ ਵਿਸੇਸ਼ਤਾਂ ਇਹ ਹੈ ਕਿ ਮੋਬਾਇਲ ਕਲੀਨਕ ਵਿੱਚ ਨੱਕ ਤੇ ਮੂੰਹ ਰਾਹੀਂ (ਨਾਸੋਫੈਰਨੀਜਲ ਤੇ ਓਰੋਫੈਰੈਂਜਲ ਸਵੈਬ) ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ।

 

ਇਸ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿੱਚ ‘ਮਿਸ਼ਨ ਫਤਿਹ ਪੰਜਾਬ’ ਦੀ ਪ੍ਰਾਪਤੀ ਲਈ ‘ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।

 

ਕੈਪਟਨ ਨੇ ਕਿਹਾ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਹ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰੇਗੀ। ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਵਸਦੇ ਲੋਕਾਂ ਨੂੰ ਟੈਸਟਿੰਗ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇਗਾ।

Related posts

ਸੁਖਬੀਰ ਕਰਕੇ 4 ਚੋਣਾਂ ਹਾਰਿਆ ਸ਼੍ਰੋਮਣੀ ਅਕਾਲੀ ਦਲ, ਅਹੁਦੇ ਤੋਂ ਦੇਣਾ ਚਾਹੀਦੈ ਅਸਤੀਫ਼ਾ : ਢੀਂਡਸਾ

Gagan Oberoi

World Bank okays loan for new project to boost earnings of UP farmers

Gagan Oberoi

ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 11 ਮੌਤਾਂ

Gagan Oberoi

Leave a Comment