Coronavirus: ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਸਿਖਰ ‘ਤੇ ਹੈ। ਰੋਜ਼ਾਨਾ ਵੱਖ-ਵੱਖ ਦੇਸ਼ਾਂ ਤੋਂ ਦੋ ਲੱਖ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਭਾਰਤ, ਅਮਰੀਕਾ, ਬ੍ਰਾਜ਼ੀਲ ਜਿਹੇ ਦੇਸ਼ਾਂ ‘ਚ ਕੋਰੋਨਾ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਬੀਤੇ ਦਿਨ ਦੁਨੀਆਂ ਭਰ ਚ 2.71 ਲੱਖ ਨਵੇਂ ਮਾਮਲੇ ਆਏ, ਜਦਕਿ 6,240 ਲੋਕਾਂ ਦੀ ਮੌਤ ਹੋਈ। ਹੁਣ ਤਕ ਇਕ ਕਰੋੜ 92 ਲੱਖ, 37 ਹਜ਼ਾਰ ਤੋਂ ਜ਼ਿਆਦਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਨ੍ਹਾਂ ‘ਚੋਂ ਵੱਖ-ਵੱਖ ਦੇਸ਼ਾਂ ‘ਚ 7 ਲੱਖ, 16 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਥੇ ਹੀ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਇਕ ਕਰੋੜ 23 ਲੱਖ ਦੇ ਪਾਰ ਪਹੁੰਚ ਗਿਆ ਹੈ। ਦੁਨੀਆਂ ਭਰ ‘ਚ ਅਜੇ ਵੀ 61 ਲੱਖ, 75 ਹਜ਼ਾਰ ਤੋਂ ਜ਼ਿਆਦਾ ਐਕਟਿਵ ਕੇਸ ਹਨ।
ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ ‘ਚ ਅਮਰੀਕਾ ਅਜੇ ਵੀ ਸਭ ਤੋਂ ਉੱਪਰ ਹੈ। ਜਿੱਥੇ ਹੁਣ ਤਕ 50 ਲੱਖ, 31 ਹਜ਼ਾਰ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ ‘ਚੋਂ ਇਕ ਲੱਖ, 62 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਚੁੱਕੀ ਹੈ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 58 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1,182 ਲੋਕਾਂ ਦੀ ਮੌਤ ਹੋਈ ਹੈ।
ਬ੍ਰਾਜ਼ੀਲ ‘ਚ ਵੀ ਕੋਰੋਨਾ ‘ਤੇ ਵਿਰ੍ਹਾਮ ਨਹੀਂ ਲੱਗਾ। ਬ੍ਰਾਜ਼ੀਲ ‘ਚ 24 ਘੰਟਿਆਂ ‘ਚ 54 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ। ਭਾਰਤ ‘ਚ ਵੀ ਆਏ ਦਿਨ ਕੋਰੋਨਾ ਮਾਮਲਿਆਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ।