National

ਖੇਤੀ ਮੰਤਰੀ ਨੇ ਰਾਜ ਸਭਾ ‘ਚ ਦਿੱਤੀ ਜਾਣਕਾਰੀ, ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਏਗੀ MSP ‘ਤੇ ਕਮੇਟੀ

ਕੇਂਦਰ ਸਰਕਾਰ ਜਲਦੀ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਇਕ ਕਮੇਟੀ ਦਾ ਗਠਨ ਕਰੇਗੀ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਇਹ ਜਾਣਕਾਰੀ ਦਿੱਤੀ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਐਮਐਸਪੀ ਬਾਰੇ ਕਮੇਟੀ ਦਾ ਐਲਾਨ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ।

ਚੋਣ ਕਮਿਸ਼ਨ ਨੇ ਸਲਾਹ ਦਿੱਤੀ ਸੀ

ਉਨ੍ਹਾਂ ਇਹ ਜਾਣਕਾਰੀ ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਤੋਮਰ ਨੇ ਕਿਹਾ ਕਿ ਸਰਕਾਰ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਮਐਸਪੀ ‘ਤੇ ਕਮੇਟੀ ਦੇ ਐਲਾਨ ਬਾਰੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਮੇਟੀ ਦਾ ਐਲਾਨ ਕਰਨ ਦੀ ਸਲਾਹ ਦਿੱਤੀ ਸੀ।

ਤੋਮਰ ਨੇ ਅੱਗੇ ਕਿਹਾ, ‘ਪੂਰਾ ਦੇਸ਼ ਜਾਣਦਾ ਹੈ ਕਿ ਪ੍ਰਧਾਨ ਮੰਤਰੀ ਨੇ ਫਸਲਾਂ ਦੀ ਵਿਭਿੰਨਤਾ, ਕੁਦਰਤੀ ਖੇਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਸਰਕਾਰ ਪੀਐਮ ਮੋਦੀ ਵੱਲੋਂ ਕੀਤੇ ਐਲਾਨ ਪ੍ਰਤੀ ਵਚਨਬੱਧ ਹੈ। ਇਹ ਮਾਮਲਾ ਮੰਤਰਾਲੇ ਦੇ ਵਿਚਾਰ ਅਧੀਨ ਹੈ ਅਤੇ ਕਮੇਟੀ ਦਾ ਐਲਾਨ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ।

ਧਾਨ ਮੰਤਰੀ ਨੇ ਐਲਾਨ ਕੀਤਾ ਸੀ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਉਦੋਂ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਲਈ ਕਿਸਾਨਾਂ ਦੀ ਮੰਗ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਬਣਾਈ ਜਾਵੇਗੀ।

Related posts

Passenger vehicles clock highest ever November sales in India

Gagan Oberoi

Rising Carjackings and Auto Theft Surge: How the GTA is Battling a Growing Crisis

Gagan Oberoi

ਭੜਕਾਊ ਭਾਸ਼ਣ ਮਾਮਲੇ ‘ਚ ਆਜ਼ਮ ਖਾਨ ਨੂੰ ਤਿੰਨ ਸਾਲ ਦੀ ਸਜ਼ਾ, ਸਪਾ ਨੇਤਾ ਨੂੰ ਮਿਲੀ ਜ਼ਮਾਨਤ

Gagan Oberoi

Leave a Comment