Punjab

ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ, ਪੰਪ ਐਕਸ਼ਨ ਗੰਨ ਤੇ ਗੋਲ਼ੀ-ਸਿੱਕਾ ਬਰਾਮਦ

ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਦੋਸ਼ੀ ਅੰਮ੍ਰਿਤਪਾਲ ਸਿੰਘ ‘ਤੇ ਪਹਿਲਾਂ ਵੀ ਇਰਾਦਾ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ।

ਪੁਲਿਸ ਨੇ ਉਹਨਾਂ ਪਾਸੋਂ ਇੱਕ .12 ਬੋਰ ਦੀ ਪੰਪ ਐਕਸ਼ਨ ਗੰਨ, ਪੰਜ ਜ਼ਿੰਦਾ ਕਾਰਤੂਸ ਅਤੇ ਇੱਕ ਹੁੰਡਾਈ ਐਕਸੈਂਟ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰ. ਸੀਐੱਚ 03 ਵੀ4397 ਹੈ, ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।

ਡੀਆਈਜੀ ਏਜੀਟੀਐੱਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਉਪਰੰਤ, ਅੰਮ੍ਰਿਤਸਰ ਤੋਂ ਏਜੀਟੀਐੱਫ ਦੀ ਟੀਮ ਜੈਪਾਲ ਗਰੁੱਪ ਦੇ ਇੱਕ ਸਰਗਰਮ ਮੈਂਬਰ ਹਰਮਨ ਖੱਖ ਨੂੰ ਗ੍ਰਿਫਤਾਰ ਕਰਨ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋਂ ਅੰਮ੍ਰਿਤਪਾਲ ਅਤੇ ਤੇਜਿੰਦਰ ਨੂੰ ਕਾਬੂ ਕਰ ਲਿਆ, ਜਦਕਿ ਹਰਮਨ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ 26-04-2022 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐੱਸਐੱਸਓਸੀ ਅੰਮ੍ਰਿਤਸਰ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਏਜੀਟੀਐੱਫ ਦੀਆਂ ਟੀਮਾਂ ਜਲਦ ਹੀ ਹਰਮਨ ਨੂੰ ਕਾਬੂ ਕਰ ਲੈਣਗੀਆਂ, ਜੋ ਕਿ ਸਿਟੀ ਖਰੜ ਥਾਣੇ ਵਿੱਚ ਐਨਡੀਪੀਐੱਸ ਤੇ ਅਸਲਾ ਐਕਟ ਤਹਿਤ ਦਰਜ ਕੇਸ ਵਿੱਚ ਪਹਿਲਾਂ ਹੀ ਭਗੌੜਾ ਹੈ। ਹਰਮਨ ਭਗੌੜੇ ਗੈਂਗਸਟਰ ਗੁਰਜੰਟ ਉਰਫ ਜੰਟਾ ਦਾ ਵੀ ਕਰੀਬੀ ਸਾਥੀ ਹੈ, ਜੋ ਮੌਜੂਦਾ ਸਮੇਂ ਵਿੱਚ ਆਸਟ੍ਰੇਲੀਆ ਵਿੱਚ ਰਹਿੰਦਾ ਹੈ।

ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਐੱਸਟੀਐੱਫ ਪੱਛਮੀ ਬੰਗਾਲ ਪੁਲਿਸ ਵੱਲੋਂ ਮਾਰ ਦਿੱਤਾ ਗਿਆ ਸੀ, ਜਦੋਂ ਉਨ੍ਹਾਂ ਨੇ ਪਿਛਲੇ ਸਾਲ ਜੂਨ ਵਿੱਚ ਕੋਲਕਾਤਾ ‘ਚ ਉਨ੍ਹਾਂ ਦੇ ਫਲੈਟ ਵਿੱਚ ਛਾਪਾ ਮਾਰਨ ਵੇਲੇ ਪੱਛਮੀ ਬੰਗਾਲ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਸੀ।

Related posts

Health Experts Warn Ontario Could Face a Severe Flu Season as Cases Begin to Rise

Gagan Oberoi

Modi and Putin to Hold Key Talks at SCO Summit in China

Gagan Oberoi

Gurmeet Ram Rahim : ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖਤਮ, ਅੱਜ ਸੁਨਾਰੀਆ ਜੇਲ੍ਹ ‘ਚ ਹੋਵੇਗੀ ਵਾਪਸੀ

Gagan Oberoi

Leave a Comment