Punjab

ਘਰ ‘ਚ ਸੌਂ ਰਹੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਸਿਰ ਵੱਢ ਕੇ ਨਾਲ ਲੈ ਗਏ ਹਤਿਆਰੇ

ਜ਼ਿਲ੍ਹਾ ਫਰੀਦਕੋਟ ਵਿਖੇ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਸਾਦਿਕ ਦੇ ਇੱਕ ਪਿੰਡ ਦੀਪ ਸਿੰਘ ਵਾਲਾ ਵਿੱਚ ਇੱਕ ਘਰ ਵਿੱਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਇਸ ਤੋਂ ਬਾਅਦ ਦੋਸ਼ੀ ਨੇ ਉਸਦਾ ਸਿਰ ਵੱਢ ਦਿੱਤਾ ਅਤੇ ਆਪਣੇ ਨਾਲ ਲੈ ਗਏ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਸੰਧੂ ਉਰਫ ਭੱਲਾ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ 65 ਸਾਲਾ ਹਰਪਾਲ ਸੰਧੂ ਸ਼ੁੱਕਰਵਾਰ ਰਾਤ ਨੂੰ ਪਿੰਡ ਦੀਪ ਸਿੰਘ ਵਾਲਾ ਵਿਖੇ ਆਪਣੇ ਘਰ ਸੁੱਤਾ ਪਿਆ ਸੀ। ਹਰਪਾਲ ਦੇ ਪਰਿਵਾਰਕ ਮੈਂਬਰ ਸ਼ਨੀਵਾਰ ਸਵੇਰੇ ਉੱਠੇ ਅਤੇ ਵੇਖਿਆ ਕਿ ਉਹ ਜ਼ਮੀਨ ‘ਤੇ ਪਿਆ ਸੀ ਅਤੇ ਉਸਦੇ ਨੇੜੇ ਖੂਨ ਫੈਲਿਆ ਹੋਇਆ ਸੀ। ਨੇੜੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਕਿਉਂਕਿ ਹਰਪਾਲ ਦੇ ਸਰੀਰ ਵਿਚੋਂ ਉਸਦਾ ਸਿਰ ਗਾਇਬ ਸੀ। ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਮੁਲਜ਼ਮ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਹਰਪਾਲ ਦਾ ਸਿਰ ਕਲਮ ਕਰ ਦਿੱਤਾ ਅਤੇ ਬਾਅਦ ਵਿੱਚ ਉਹ ਸਿਰ ਆਪਣੇ ਨਾਲ ਲੈ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਿਚ ਸਨਸਨੀ ਫੈਲ ਗਈ। ਥਾਣਾ ਸਦੀਕ ਸਮੇਤ ਫਰੀਦਕੋਟ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ ਹਰਪਾਲ ਸਿੰਘ ਸੰਧੂ ਸ਼ੁੱਕਰਵਾਰ ਦੀ ਰਾਤ ਨੂੰ ਆਮ ਵਾਂਗ ਆਪਣੇ ਘਰ ਸੁੱਤਾ ਪਿਆ ਸੀ। ਸ਼ਨੀਵਾਰ ਸਵੇਰੇ ਜਦੋਂ ਪਰਿਵਾਰਕ ਮੈਂਬਰ ਜਾਗ ਪਏ ਤਾਂ ਉਨ੍ਹਾਂ ਨੂੰ ਇਸ ਸਾਰੇ ਮਾਮਲੇ ਬਾਰੇ ਪਤਾ ਲੱਗਿਆ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਵਾਸੀਆਂ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ।

Related posts

ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਧਮਕੀ ਭਰੀ ਚਿੱਠੀ ਭੇਜਣ ਤੋਂ ਕੀਤਾ ਇਨਕਾਰ, ਫਿਰ ਕੌਣ ਦਬੰਗ ਖਾਨ ਦਾ ਦੁਸ਼ਮਣ ?

Gagan Oberoi

ਟਰੂਡੋ ਨੂੰ ਪਾਸੇ ਕਰਨ ਲਈ ਪਾਰਟੀ ਅੰਦਰੋਂ ਦਬਾਅ ਪੈਣ ਲੱਗਾ

Gagan Oberoi

The World’s Best-Selling Car Brands of 2024: Top 25 Rankings and Insights

Gagan Oberoi

Leave a Comment