ਚੰਡੀਗੜ੍ਹ, ਕੋਰੋਨਾਵਾਇਰਸ ਦੇ ਖਤਰੇ ਕਾਰਨ ਪੰਜਾਬ ਵਿੱਚ ਦਹਿਸ਼ਤ ਵੱਧ ਰਹੀ ਹੈ। ਅੱਜ ਚੰਡੀਗੜ੍ਹ ਵਿੱਚ ਕੋਰੋਨਾਵਾਇਰਸ ਦੇ ਚਾਰ ਮਾਮਲੇ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ, ਚਾਰ ਮਰੀਜ਼ਾਂ ਦੇ ਕੋਰੋਨਾਵਾਇਰਸ ਨਾਲ ਪੀੜ੍ਹਤ ਹੋਣ ਦੀ ਪੁਸ਼ਟੀ ਕੀਤੀ ਗਈ. ਇੱਕ 21 ਸਾਲਾ ਕੁੜੀ ਦੇ ਚੰਡੀਗੜ੍ਹ ਵਿੱਚ ਕੋਰੋਨਾ ਨਾਲ ਪੀੜ੍ਹਤ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਵਾਇਰਸ ਦੀ ਪੁਸ਼ਟੀ ਕੁੜੀ ਦੀ ਮਾਂ, ਭਰਾ ਅਤੇ ਨੌਕਰਾਣੀ ਵਿਚ ਵੀ ਹੋ ਗਈ ਹੈ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਮੁਹਾਲੀ ਦੀ ਇਕ ਔਰਤ ਨੂੰ ਕੋਰੋਨਾ ਵਾਇਰਸ ਨਾਲ ਪੀੜ੍ਹਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਭਰਤੀ ਕਰਵਾਇਆ ਗਿਆ ਹੈ । ਪੰਜਾਬ ਵਿਚ ਕੋਰੋਨਾ ਦਾ ਇਕ ਮਰੀਜ਼ ਅੰਮ੍ਰਿਤਸਰ ਵਿਚ ਦਾਖਲ ਹੈ।
ਪੀਜੀਆਈ ਦੇ ਵਾਇਰਲੌਜੀ ਵਿਭਾਗ ਅਨੁਸਾਰ 21 ਸਾਲ ਦੀ ਕੁੜੀ ਦੀ ਮਾਂ, ਭਰਾ ਅਤੇ ਨੌਕਰਾਣੀ ਨੂੰ ਵੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਹੈ। ਅਜਿਹੀ ਸਥਿਤੀ ਵਿਚ ਸਾਰਿਆਂ ਨੂੰ ਅਲੱਗ-ਥਲੱਗ ਵਾਰਡ ਵਿਚ ਰੱਖ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ ਕੋਰੋਨਾਵਾਇਰਸ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਕਪੂਰਥਲਾ ਦੇ ਫਗਵਾੜਾ ਵਿੱਚ ਖੰਘ ਅਤੇ ਜ਼ੁਕਾਮ ਨਾਲ ਗ੍ਰਸਤ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਰਾਜ ਵਿਚ ਛੇ ਹੋਰ ਸ਼ੱਕੀ ਮਰੀਜ਼ ਪਾਏ ਗਏ ਹਨ। ਦੂਜੇ ਪਾਸੇ, ਅਟਾਰੀ-ਵਾਹਗਾ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਨਾਲ ਆਮ ਲੋਕਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
previous post