Punjab

ਜਥੇਦਾਰ ਹਰਪ੍ਰੀਤ ਸਿੰਘ ਨੇ ਪਾਕਿ ‘ਚ ਪੰਜਾਬ ਡੀਜੀਪੀ ਦੇ ਬਿਆਨ ਦੀ ਕੀਤੀ ਨਿਖੇਧੀ

ਪਾਕਿ ਸਥਿਤ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨੂੰ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਖ ਵੱਖ ਗੁਰੂ ਘਰਾਂ ਵਿੱਚ ਮੱਥਾ ਟੇਕਿਆ।

ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀਜੀਪੀ (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ ਗੁਪਤਾ ਦੇ ਉਸ ਬਿਆਨ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਾਮ ਨੂੰ ਅੱਤਵਾਦੀ ਬਣ ਕੇ ਵਾਪਸ ਪਰਤਦੇ ਹਨ।

ਉਨ੍ਹਾਂ ਕਿਹਾ ਕਿ ਡੀਜੀਪੀ ਦੇ ਬਿਆਨ ਨਾਲ ਸਮੁੱਚੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਹਿਰਦੇ ਵਲੂੰਧਰੇ ਗਏ ਹਨ। ਪੰਜਾਬ ਸਰਕਾਰ ਨੂੰ ਡੀਜੀਪੀ ਵਿਰੁਧ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।

Related posts

Navratri Special: Singhare Ke Atte Ka Samosa – A Fasting Favorite with a Crunch

Gagan Oberoi

22 Palestinians killed in Israeli attacks on Gaza, communications blackout looms

Gagan Oberoi

ਪੰਜਾਬ ‘ਚ ਅੱਜ ਤੋਂ ਥਮ ਜਾਏਗੀ ‘ਜ਼ਿੰਦਗੀ’, ਕੈਪਟਨ ਸਰਕਾਰ ਵੱਲੋਂ ਵੱਡੇ ਫੈਸਲੇ

Gagan Oberoi

Leave a Comment