ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਲੈ ਕੇ ਪਾਰਟੀ ’ਤੇ ਸਵਾਲ ਖੜ੍ਹੇ ਕਰਨ ਵਾਲੇ ਅਨਿਲ ਜੋਸ਼ੀ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈਂ। ਦੱਸ ਦੇਈਏ ਕਿ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਕਾਰਨ ਦੱਸੋ ਨੋਟਿਸ ਜਾਰੀ ਕਰਨ ਮਗਰੋਂ ਪਾਰਟੀ ਅੰਦਰ ਕਲੇਸ਼ ਵਧ ਗਿਆ ਹੈ। ਜੋਸ਼ੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਨੂੰ ਆੜੇ ਹੱਥੀਂ ਲੈਂਦਿਆ ਅਸ਼ਵਨੀ ਸ਼ਰਮਾ ਕੋਲੋਂ ਹੀ ਅਸਤੀਫਾ ਮੰਗਿਆ ਹੈ। ਜੋਸ਼ੀ ਨੇ ਕਿਹਾ ਕਿ ਮੈਂ ਪੰਜਾਬ ਦੇ ਹਾਲਾਤ ਦੇ ਮੱਦੇਨਜਰ ਹੀ ਗੱਲ ਕੀਤੀ ਸੀ। ਪੰਜਾਬ ਦੀ ਲੀਡਰਸ਼ਿਪ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਦੀਆਂ ਭਾਵਨਾਵਾਂ ਕੇਂਦਰੀ ਲੀਡਰਸ਼ਿਪ ਤਕ ਪਹੁੰਚਾਉਣ ‘ਚ ਫੇਲ੍ਹ ਰਹੀ ਹੈ।
ਡਾ. ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।