ਕੈਲਗਰੀ : ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਪ੍ਰੋਗਰਾਮ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 8 ਹਫ਼ਤਿਆਂ ਲਈ ਹੋਰ ਵਧਾਉਣ ਦਾ ਐਲਾਨ ਕੀਤਾ ਹੈ। ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਦਾ ਫਾਇਦਾ ਹੁਣ ਗਰਮੀਆਂ ਦੇ ਅੰਤ ਤੱਕ ਉਹ ਲੋਕ ਲੈ ਸਕਦੇ ਹਨ ਜੋ ਨੌਕਰੀਆਂ ਤੋਂ ਵਿਹਲੇ ਹੋਣ ਤੋਂ ਬਾਅਦ ਅਜੇ ਵੀ ਨੌਕਰੀ ਦੀ ਭਾਲ ਕਰ ਰਹੇ ਹਨ। ਇਸ ਪ੍ਰੋਗਰਾਮ ਦੀ ਸਮੇਂ-ਸੀਮਾਂ ‘ਚ ਵਾਧਾ ਕਰਨ ਦੇ ਐਲਾਨ ਸਮੇਂ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੇ ਦੁਨੀਆ ਭਰ ਦੀ ਆਰਥਿਕਤਾ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਦੀ ਆਰਥਿਕਤਾ ਨੂੰ ਹੌਲੀ ਹੌਲੀ ਲੀਹ ‘ਤੇ ਲਿਆਉਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ ਪਰ ਫਿਰ ਵੀ ਇਸ ਪ੍ਰਕਿਰਿਆ ‘ਚ ਲੰਮਾ ਸਮਾਂ ਲੱਗ ਸਕਦਾ ਹੈ।