ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਟੀਕਾ ਲਗਵਾਉਣ ਦੇ ਬਾਵਜੂਦ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਚੀਨ ਦੀ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। ਉਹ ਘਰ ਵਿੱਚ ਏਕਾਂਤਵਾਸ ਹੋ ਗਏ ਹਨ। ਕੌਮੀ ਸਿਹਤ ਸੇਵਾਵਾਂ ਬਾਰੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਕੌਮੀ ਸਿਹਤ ਸੇਵਾਵਾਂ ਸਬੰਧੀ ਪ੍ਰਧਾਨ ਮੰਤਰੀ ਵਿਸ਼ੇਸ਼ ਸਹਾਇਕ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਵੀਰਵਾਰ ਨੂੰ ਚੀਨੀ ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। ਇਸ ਦੌਰਾਨ ਉਨ੍ਹਾਂ ਆਪਣੇ ਦੇਸ਼ ਦੇ ਲੋਕਾਂ ਨੂੰ ਮਹਾਂਮਾਰੀ ਦੇ ਮਾਮਲਿਆਂ ’ਚ ਵਾਧਾ ਰੋਕਣ ਲਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਸੀ।
ਪੀਐੱਮ ਦੇ ਦਫ਼ਤਰ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਅੱਜ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਟੀਕਾ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਮਹਾਂਮਾਰੀ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਮਾਪਦੰਡ ਸੰਚਾਲਨ ਪ੍ਰਕਿਰਿਆ ਦਾ ਪੂਰਨ ਸੰਚਾਲਨ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਮਹਾਂਮਾਰੀ ਤੋਂ ਪ੍ਰਭਾਵਿਤ ਇਲਾਕਿਆਂ ’ਚ ਲੌਕਡਾਊਨ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਪਾਕਿਸਤਾਨ ਕੋਰੋਨਾ ਦੀ ਤੀਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਰਿਪੋਰਟ ਪੌਜ਼ੀਟਿਵ ਆਉਣ ਵਾਲੇ ਇਮਰਾਨ ਖਾਨ ਘਰ ਵਿੱਚ ਏਕਾਂਤਵਾਸ ਹੋ ਗਏ ਹਨ। ਹਾਲਾਂਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ।