ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤ ਦੌਰੇ ਦਾ ਅੱਜ ਮੰਗਲਵਾਰ ਨੂੰ ਦੂਜਾ ਦਿਨ ਹੈ। ਡੋਨਾਲਡ ਟਰੰਪ ਦਾ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇੱਥੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਨ੍ਹਾਂ ਦੀ ਪਤਨੀ ਸਰਲਾ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਦਾ ਸਵਾਗਤ ਕੀਤਾ। ਫਿਰ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਡੋਨਲਡ ਟਰੰਪ ਦੇ ਨਾਲ ਉਨ੍ਹਾਂ ਦੀ ਧੀ ਇਵਾਂਕਾ ਅਤੇ ਪਤਨੀ ਮੇਲਾਨੀਆ ਵੀ ਮੌਜੂਦ ਸਨ। ਜਦੋਂ ਟਰੰਪ ਰਾਸ਼ਟਰਪਤੀ ਭਵਨ ਪਹੁੰਚੇ ਤਾਂ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਤੋਂ ਬਾਅਦ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਰਾਜਘਾਟ ਜਾਣਗੇ। ਇੱਥੇ ਉਹ ਰਾਸ਼ਟਰ ਪਿਤਾ ਨੂੰ ਮੱਥਾ ਟੇਕਣਗੇ। ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਹੈਦਰਾਬਾਦ ਹਾਊਸ ‘ਚ ਮਿਲਣਗੇ।