ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਸ਼ ਤੋਂ ਬਾਅਦ ਲੋਕਾਂ ਨੂੰ ਹੁੰਮਸ ਤੋਂ ਥੋੜ੍ਹੀ ਰਾਹਤ ਮਿਲੀ। ਪੂਰਬੀ ਦਿੱਲੀ, ਕੇਂਦਰੀ ਦਿੱਲੀ, ਬਾਰਾਪੁਲਾ ਫਲਾਈਓਵਰ ਤੇ ਨਿਜ਼ਾਮੂਦੀਨ ਵਿੱਚ ਜ਼ੋਰਦਾਰ ਮੀਂਹ ਪਿਆ ਜਿਸ ਤੋਂ ਬਾਅਦ ਸੜਕਾਂ ‘ਤੇ ਪਾਣੀ ਭਰ ਗਿਆ।ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਮੌਸਮ ਦੇ ਔਸਤ ਤਾਪਮਾਨ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ। ਨਮੀ ਦਾ ਪੱਧਰ 77 ਪ੍ਰਤੀਸ਼ਤ ਦਰਜ ਕੀਤਾ ਗਿਆ।
ਮੌਸਮ ਵਿਗਿਆਨੀਆਂ ਨੇ ਸ਼ਾਮ ਤਕ ਬੱਦਲਵਾਈ ਤੇ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਹੋ ਸਕਦਾ ਹੈ। ਬਾਰਸ਼ ਤੋਂ ਬਾਅਦ ਬਹੁਤ ਸਾਰੇ ਖੇਤਰਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ।