Entertainment

ਦੀਪ ਸਿੱਧੂ ਦੇ ਹੱਕ ’ਚ ਨਿੱਤਰੀ ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ, ਪੋਸਟ ਸਾਂਝੀ ਕਰ ਆਖੀ ਵੱਡੀ ਗੱਲ

ਨਕੋਦਰ/ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਦੋਸ਼ ’ਚ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਦੱਸਣਯੋਗ ਹੈ ਕਿ ਅਦਾਕਾਰ ਦੀਪ ਸਿੱਧੂ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ’ਤੇ ਜ਼ਮਾਨਤ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ’ਚ ਨਾਲ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਏ।ਐੱਸ।ਆਈ। ਵਿਭਾਗ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ’ਚ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਡ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਦਿੱਲੀ ਸਥਿਤ ਸਥਾਨਕ ਕੋਰਟ ’ਤੇ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਇਕ ਪੁਰਾਣੇ ਮਾਮਲੇ ’ਚ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ ਪਰ ਦੂਜੇ ਮਾਮਲੇ ’ਚ ਉਸ ਨੂੰ ਨਾਲ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਉੱਧਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਨੇ ਦੀਪ ਸਿੱਧੂ ਨੂੰ ਲੈ ਕੇ ਇੰਸਟਾਗ੍ਰਾਮ ’ਤੇ ਲਿਿਖਆ ਕਿ-‘ਵਾਹਿਗੁਰੂ ਜੀ ਚੜ੍ਹਦੀਕਲਾ ’ਚ ਰੱਖਣ ਹਰ ਮਾਂ ਦੇ ਪੁੱਤ ਨੂੰ॥।’ ਜੋ ਕਿ ਕਾਫ਼ੀ ਵਾਇਰਲ ਹੋ ਰਿਹਾ ਹੈ। ਕੌਰ ਬੀ ਵੱਲੋਂ ਸਾਂਝੀ ਕੀਤੀ ਇਸ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਿਰਆ ਦੇ ਰਹੇ ਹਨ।
ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ
ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜ਼ਾਰੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।

Related posts

Canada Begins Landfill Search for Remains of Indigenous Serial Killer Victims

Gagan Oberoi

ਅਭਿਨੇਤਰੀ ਸੱਤ ਫਿਲਮਾਂ ਵਿੱਚ ਨਜ਼ਰ ਆਵੇਗੀ ਰਕੁਲਪ੍ਰੀਤ

Gagan Oberoi

27 ਜੁਲਾਈ ਤੱਕ ਪੁਲਿਸ ਹਿਰਾਸਤ ’ਚ ਰਹੇਗਾ ਰਾਜ ਕੁੰਦਰਾ

Gagan Oberoi

Leave a Comment