ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਕਿਸਾਨ ਪੰਜਾਬ ਸੂਬੇ ਦੇ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਨਸਾ ਦੇ ਰੇਲਵੇ ਸਟੇਸ਼ਨ ‘ਤੇ ਲਗਾਏ ਗਏ ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ।