National

ਧਰਨੇ ’ਤੇ ਬੈਠੇ ਕਿਸਾਨ ਸਿੰਘੂ ਅਤੇ ਟਿਕਰੀ ਬਾਰਡਰ ਦੇ 40 ਪਿੰਡਾਂ ਨੂੰ ਲੈਣਗੇ ਗੋਦ

ਚੰਡੀਗੜ੍ਹ, –  ਸਿੰਘੂ ਅਤੇ ਟਿਕਰੀ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨਾਲ ਆਸ ਪਾਸ ਦੇ ਪਿੰਡਾਂ ਵਿਚ ਕੋਰੋਨਾ ਫੈਲਣ ਦੇ ਖਦਸ਼ੇ ਤੋਂ ਬਾਅਦ ਕੇਂਦਰ ਸਰਕਾਰ ਦੀ ਕਿਸਾਨਾਂ ਨੂੰ ਉਥੋਂ ਹਟਾਉਣ ਦੇ ਸ਼ੱਕ ਦੇ ਮੱਦੇਨਜ਼ਰ ਸੰਯੁਕਤ ਮੋਰਚੇ ਨੇ ਬਾਰਡਰ ਦੇ 40 ਪਿੰਡਾਂ ਨੂੰ ਗੋਦ ਲੈਣ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਹਾ ਗਿਆ ਹੈ ਕਿ ਪਿੰਡਾਂ ਵਿਚ ਵਿਸ਼ੇਸ਼ ਹਸਪਤਾਲ ਅਤੇ ਡਾਕਟਰਾਂ ਦੀ ਸਹੂਲਤ ਉਪਲਬਧ ਕਰਾਈ ਜਾਵੇਗੀ। ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਟੀਮਾਂ ਪਿੰਡ ਵਾਸੀਆਂ ਦੇ ਘਰ ਘਰ ਜਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕਰਨਗੀਆਂ। ਜੋ ਲੋਕ ਕੋਰੋਨਾ ਨਾਲ ਪੀੜਤ ਹਨ, ਉਨ੍ਹਾਂ ਇਲਾਜ ਮੁਹੱਈਆ ਕਰਾਇਆ ਜਾਵੇਗਾ। ਜਿਹੜੇ ਲੋਕਾਂ ਨੂੰ ਹਸਪਤਾਲ ਲਿਜਾਣ ਵਿਚ ਕੋਈ ਪ੍ਰੇਸ਼ਾਨੀ ਹੈ ਉਨ੍ਹਾਂ ਹਸਪਤਾਲ ਪਹੁੰਚਾਇਆ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਿੰਘੂ ਅਤੇ ਟਿਕਰੀ ਬਾਰਡਰ ’ਤੇ ਦਸ ਬੈਡ ਦੇ ਹਸਪਤਾਲਾਂ ਨੂੰ ਅਪਗਰੇਡ ਕਰਕੇ 40 ਬੈਡ ਦਾ ਬਣਾਇਆ ਜਾਵੇਗਾ। ਜਿੱਥੇ ਕਿਸਾਨਾਂ ਦੇ ਨਾਲ ਨਾਲ ਪਿੰਡ ਵਾਸੀਆਂ ਦਾ ਵੀ Îਇਲਾਜ ਹੋ ਸਕੇਗਾ। ਇੱਥੇ ਰਿਟਾਇਰ ਹੋ ਚੁੱਕੇ ਸਿਵਲ ਸਰਜਨ, ਹੈਲਥ ਅਫ਼ਸਰ ਸਣੇ ਪੈਰਾ ਮੈਡੀਕਲ ਸਟਾਫ ਅਪਣੇ ਵਲੰਟੀਅਰ ਦੇ ਤੌਰ ’ਤੇ ਸੇਵਾਵਾਂ ਨਿਭਾਉਣਗੇ।

Related posts

When Will We Know the Winner of the 2024 US Presidential Election?

Gagan Oberoi

ਗਾਇਕ ਸਤਿੰਦਰ ਸਰਤਾਜ ਨੇ 500 ਹੜ੍ਹ ਪੀੜਤ ਪਰਿਵਾਰਾਂ ਲਈ ਰਾਸ਼ਨ ਭੇਜਿਆ

Gagan Oberoi

CNSC issues 20-year operating licence for Darlington

Gagan Oberoi

Leave a Comment