International

ਨਵੇਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੇ ਨਾਂ ‘ਤੇ ਲੱਗੀ ਮੋਹਰ, ਇਮਰਾਨ ਖਾਨ ਨੇ ਵਿਦੇਸ਼ੀ ਸਾਜ਼ਿਸ਼ ਨੂੰ ਲੈ ਕੇ ਕੀਤਾ ਟਵੀਟ

ਪਾਕਿਸਤਾਨ ਦੀਆਂ ਵਿਰੋਧੀ ਪਾਰਟੀਆਂ ਨੇ ਸੋਮਵਾਰ (11 ਅਪ੍ਰੈਲ) ਨੂੰ ਹੋਣ ਵਾਲੀ ਪ੍ਰਧਾਨ ਮੰਤਰੀ ਅਹੁਦੇ ਲਈ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸ਼ਹਿਬਾਜ਼ ਸ਼ਰੀਫ਼ ਨੂੰ ਆਪਣਾ ਸਾਂਝਾ ਉਮੀਦਵਾਰ ਐਲਾਨਿਆ ਹੈ। ਪਾਕਿਸਤਾਨ ‘ਚ ਸੰਯੁਕਤ ਵਿਰੋਧੀ ਧਿਰ ਨੇ ਨਵੇਂ ਪ੍ਰਧਾਨ ਮੰਤਰੀ ਦੇ ਚਿਹਰੇ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਵਿਰੋਧੀ ਧਿਰ ਨੇ ਪੀਐਮਐਲ-ਐਨ ਦੇ ਆਗੂ ਸ਼ਹਿਬਾਜ਼ ਸ਼ਰੀਫ਼ ਨੂੰ ਆਪਣਾ ਆਗੂ ਚੁਣਿਆ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੀ ਲੰਬੀ ਬੈਠਕ ਹੋਈ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਸ਼ਹਿਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਭ ਤੋਂ ਅੱਗੇ ਰੱਖਿਆ ਜਾਵੇਗਾ।

ਪਾਕਿਸਤਾਨੀ ਮੀਡੀਆ ਮੁਤਾਬਕ ਸ਼ਹਿਬਾਜ਼ ਸ਼ਰੀਫ ਸ਼ਾਮ 4 ਵਜੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੇ ਨਾਲ ਹੀ ਪਾਕਿਸਤਾਨ ਦੇ ਜੀਓ ਨਿਊਜ਼ ਨੇ ਖਬਰ ਦਿੱਤੀ ਹੈ ਕਿ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਸੋਮਵਾਰ ਨੂੰ ਦੁਪਹਿਰ 2 ਵਜੇ ਹੋਵੇਗਾ। ਪਹਿਲਾਂ ਸੈਸ਼ਨ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਣਾ ਸੀ।

ਪੀਟੀਆਈ ਦੀ ਮਹਿਲਾ ਸਮਰਥਕ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ

Related posts

ਬੱਸ ਵਿੱਚੋਂ ਉਤਰਨ ਸਮੇਂ ਸੜਕ ’ਤੇ ਡਿੱਗੀ ਲੜਕੀ

Gagan Oberoi

ਅਮਰੀਕਾ : ਸੇਨ ਐਂਟੋਨੀਓ ‘ਚ ਟਰੱਕ ਅੰਦਰੋਂ ਮਿਲੀਆਂ 46 ਲਾਸ਼ਾਂ, ਡਰਾਈਵਰ ਫਰਾਰ; ਜਾਂਚ ‘ਚ ਜੁਟੀ ਪੁਲਿਸ

Gagan Oberoi

1980 ਦੇ ਦਹਾਕੇ ‘ਚ ਜੋ ਦਲਿਤਾਂ ਦਾ ਹਾਲ ਸੀ, ਉਹੀ ਹੁਣ ਮੁਸਲਮਾਨਾਂ ਦਾ ਹੈ, ਅਮਰੀਕਾ ‘ਚ ਬੋਲੇ Rahul Gandhi

Gagan Oberoi

Leave a Comment