Punjab

ਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਪਟਿਆਲਾ ‘ਚ ਹੋਈ ਹਿੰਸਕ ਝੜਪ ਦੀ ਘਟਨਾ ਨੂੰ ਅਤਿ ਨਿੰਦਣਯੋਗ ਅਤੇ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੁਖਦਾਈ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਸੰਕਟ ਦੀ ਘੜੀ ‘ਚ ਸੰਜਮ ਵਰਤਦਿਆਂ ਪੁਲਿਸ ਤੇ ਸਿਵਲ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਅਤੇ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਦੌਰਾਨ ਭਗਵੰਤ ਮਾਨ ਨੇ ਵੀ ਟਵੀਟ ਕੀਤਾ, “ਪਟਿਆਲਾ ‘ਚ ਹਿੰਸਾ ਦੀ ਘਟਨਾ ਬੇਹੱਦ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ‘ਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਰਾਜ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।’

ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਭਗਵੰਤ ਮਾਨ ਨੇ ਕਿਹਾ ਕਿ ਸ਼ਾਂਤਮਈ ਮਾਹੌਲ ਨੂੰ ਖਰਾਬ ਨਹੀਂ ਦਿੱਤਾ ਜਾਣਾ ਚਾਹੀਦਾ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤ, ਸਦਭਾਵਨਾ ਵਾਲਾ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ ‘ਤੇ ਵਚਨਬੱਧ ਹਾਂ।

Related posts

Kevin O’Leary Sparks Debate Over Economic Union Proposal Between Canada and the United States

Gagan Oberoi

ਪੰਜਾਬ ਵਿਚ ਬਾਕੀ ਸੂਬਿਆਂ ਨਾਲੋਂ ਮੌਤ ਦਾ ਅਨੁਪਾਤ ਸਭ ਤੋਂ ਵੱਧ

Gagan Oberoi

ਜਥੇਦਾਰ ਹਰਪ੍ਰੀਤ ਸਿੰਘ ਨੇ ਪਾਕਿ ‘ਚ ਪੰਜਾਬ ਡੀਜੀਪੀ ਦੇ ਬਿਆਨ ਦੀ ਕੀਤੀ ਨਿਖੇਧੀ

gpsingh

Leave a Comment