Punjab

ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਹੈ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ

ਪਟਿਆਲਾ : ਪਟਿਆਲਾ ਦੇ ਤਿ੍ਰਪੜੀ ਇਲਾਕੇ ਵਿਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਅੱਜ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਮਾਪਿਆਂ ਨੇ ਦੱਸਿਆ ਕਿ ਸਕੂਲ ਵੱਲੋਂ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਜਿਥੇ ਨਜਾਇਜ਼ ਤੌਰ ’ਤੇ ਸਲਾਨਾ ਫੀਸ ਦੇ ਨਾਮ ’ਤੇ ਮਾਪਿਆਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ, ਉਥੇ ਹੀ ਸਕੂਲ ਵੱਲੋਂ ਡਿਵੈਲਪਮੈਂਟ ਚਾਰਜ ਲਗਾਏ ਜਾ ਰਹੇ ਹਨ, ਜਦੋਂ ਕਿ ਪਿਛਲੇ ਸਾਲ ਤੋਂ ਹੀ ਕੋਰੋਨਾ ਵਾਇਰਸ ਕਾਰਨ ਸਕੂਲ ਬੰਦ ਪਏ ਹਨ। ਇਸ ਤੋਂ ਇਲਾਵਾ ਸਕੂਲ ਵੱਲੋਂ ਬਿਲਡਿੰਗ ਫੰਿਡ ਅਤੇ ਐਕਟੀਵਿਟੀ ਚਾਰਜ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਕੂਲ ਵਿਚ ਬੱਚੇ ਗਏ ਹੀ ਨਹੀਂ ਤਾਂ ਇਸ ਸਬੰਧੀ ਕਿਸ ਤਰ੍ਹਾਂ ਦੇ ਚਾਰਜ। ਇਸ ਸਬੰਧੀ ਜਦੋਂ ਮੀਡੀਆ ਕਰਮੀਆਂ ਨੇ ਸਕੂਲ ਪਹੰੁਚੇ ਹੋਏ ਮਾਪਿਆਂ ਨੂੰ ਅਗਲੇਰੀ ਕਾਰਵਾਈ ਸਬੰਧੀ ਪੁਛਿਆ ਤਾਂ ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਮੁੜ ਸਕੂਲ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਉਪਰੰਤ ਡੀ. ਸੀ. ਪਟਿਆਲਾ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ।

Related posts

Palestine urges Israel to withdraw from Gaza

Gagan Oberoi

McMaster ranks fourth in Canada in ‘U.S. News & World rankings’

Gagan Oberoi

Pakistan Monsoon Floods Kill Over 350 in Three Days, Thousands Displaced

Gagan Oberoi

Leave a Comment