News

ਪਾਕਿਸਤਾਨ ‘ਚ ਸਿੱਖ ਕੁੜੀ ਅਗਵਾ, ਸਰਕਾਰ ਵੱਲੋਂ ਇਨਸਾਫ ਦਾ ਭਰੋਸਾ

ਲਾਹੌਰ: ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਿੱਖ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਗਰਮਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਡਰਾਂ ਤੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਧਾਰਮਿਕ ਮਾਮਲਿਆਂ ਬਾਰੇ ਫੈਡਰਲ ਮੰਤਰੀ ਨੂਰ ਉਲ ਹੱਕ ਕਾਦਰੀ ਨੂੰ ਮਿਲ ਕੇ ਇਨਸਾਫ ਦੀ ਮੰਗ ਕੀਤੀ ਹੈ।

ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਸਿੱਖ ਲੜਕੀ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੈ। ਉਸ ਦੇ ਪਿਤਾ ਦਾ ਘਰ ਗੁਰਦੁਅਰਾ ਪੰਜਾ ਸਾਹਿਬ ਹਸਨ ਅਬਦਾਲ ਨੇੜੇ ਹੈ। ਉਨ੍ਹਾਂ ਦੱਸਿਆ ਕਿ ਫੈਡਰਲ ਮੰਤਰੀ ਨੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ ਹੈ। ਇਸ ਮੁਲਾਕਾਤ ਵੇਲੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਇਜਾਜ਼ ਆਲਮ ਤੇ ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮੀਰ ਅਹਿਮਦ ਵੀ ਹਾਜ਼ਰ ਸਨ। ਇਸ ਮਾਮਲੇ ਵਿਚ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕੀਤਾ ਹੈ।
ਲਾਪਤਾ ਹੋਈ ਲੜਕੀ ਦਾ ਪਿਤਾ ਗੁਰਦੁਆਰਾ ਪੰਜਾ ਸਾਹਿਬ ਵਿੱਚ ਗ੍ਰੰਥੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਲੜਕੀ ਪਿਛਲੇ ਦਸ ਦਿਨਾਂ ਤੋਂ ਲਾਪਤਾ ਹੈ। ਉਸ ਨੂੰ ਡਰ ਹੈ ਕਿ ਉਸ ਦੀ ਲੜਕੀ ਦਾ ਜਬਰੀ ਧਰਮ ਤਬਦੀਲ ਕੀਤਾ ਜਾ ਸਕਦਾ ਹੈ।
ਇਸ ਮਾਮਲੇ ਵਿਚ ਬੀਤੇ ਦਿਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੇਂਦਰੀ ਮੰਤਰੀ ਕੋਲ ਪਹੁੰਚ ਕੀਤੀ ਸੀ ਤੇ ਪਾਕਿਸਤਾਨ ਵਿੱਚ ਵਸਦੇ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਪਰਿਵਾਰਾਂ ਨਾਲ ਹੋ ਰਹੀ ਅਜਿਹੀ ਵਧੀਕੀ ’ਤੇ ਚਿੰਤਾ ਪ੍ਰਗਟਾਈ ਸੀ।

Related posts

ਘੱਟ ਆਮਦਨ ਵਾਲੇ ਕਿਰਾਏਦਾਰਾਂ ਦੀ ਸਹਾਇਤਾ ਲਈ $199 ਦਾ ਫੰਡ ਦੇਵੇਗੀ ਫੈਡਰਲ ਸਰਕਾਰ

Gagan Oberoi

1943 ਤੋਂ 1945 ਦੇ ਪਹਿਲੇ ਅਤੇ ਦੂਜੇ ਯੁੱਧ ਵਿਚ ਹੋਏ ਸ਼ਹੀਦ ਫੌਜੀਆਂ ਦੀ ਯਾਦ ਵਿਚ ਦਿਨ ਮਨਾਇਆ ਗਿਆ

Gagan Oberoi

ਕੇਂਦਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਕੀਤੇ ਵਾਅਦੇ ਪੂਰੇ ਕਰੇ: ਹਰਸਿਮਰਤ ਬਾਦਲ

Gagan Oberoi

Leave a Comment