ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਇਹ ਕਹਿ ਕੇ ਅਸਤੀਫਾ ਦੇ ਦਿੱਤਾ ਕਿ ਜਨਤਕ ਜੀਵਨ ਵਿਚ ਸਰਗਰਮ ਰਾਜਨੀਤੀ ਤੋਂ ਬ੍ਰੈਕ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿਚ ਸਰਗਰਮ ਭੂਮਿਕਾ ਤੋਂ ਅਸਥਾਈ ਛੁੱਟੀ ਲੈਣ ਦੇ ਉਨ੍ਹਾਂ ਦੇ ਫੈਸਲੇ ਦੇ ਮੱਦੇਨਜ਼ਰ, ਉਹ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਸੰਭਾਲਣ ਦੇ ਯੋਗ ਨਹੀਂ ਹਨ। ਉਨ੍ਹਾਂ ਕੈਪਟਨ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰਨ।
previous post