National News Punjab

ਪੰਜਾਬ ‘ਚ 65 ਸੀਟਾਂ ‘ਤੇ ਲੜੇਗੀ ਭਾਜਪਾ, ਸੀਟਾਂ ਦੀ ਵੰਡ ‘ਤੇ ਹੋਇਆ ਅੰਤਿਮ ਫੈਸਲਾ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ 37 ਤੇ ਅਕਾਲੀ ਦਲ ਸੰਯੁਕਤ ਢੀਂਡਸਾ 15 ਸੀਟਾਂ ’ਤੇ ਚੋਣ ਲੜਨਗੇ।

ਇਹ ਐਲਾਨ ਭਾਜਪਾ ਆਗੂ ਜੇਪੀ ਨੱਢਾ ਨੇ ਦਿੱਲੀ ਵਿਚ ਪੱਤਰਕਾਰ ਮਿਲਣੀ ਦੌਰਾਨ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸੀਟਾਂ ਦੀ ਵੰਡ ਦਾ ਐਲਾਨ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਭਾਜਪਾ ਇਨ੍ਹਾਂ ਚੋਣਾਂ ਨੂੰ ਗੰਭੀਰਤਾ ਨਾਲ ਲੜੇਗੀ।

ਪਾਰਟੀ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਅਗਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਕਰਨ ਦੀ ਚੋਣ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਮੁੜ ਵਿਕਾਸ ਦੀ ਪਟੜੀ ‘ਤੇ ਲਿਆਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਨੇ 1984 ਦੇ ਦੰਗਿਆਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਵੀ ਕੀਤਾ ਹੈ ਅਤੇ ਅੱਜ ਦੋਸ਼ੀ ਜੇਲ੍ਹ ਵਿੱਚ ਹਨ। ਨੱਡਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ ਚੱਲ ਰਹੇ ਮਾਫੀਆ ਰਾਜ ਦਾ ਅੰਤ ਹੋ ਜਾਵੇਗਾ।

Related posts

ਲਤਾ ਮੰਗੇਸ਼ਕਰ ਦੇ ਸਨਮਾਨ ‘ਚ ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਭਾਰਤੀ ਰਾਸ਼ਟਰੀ ਝੰਡਾ ਅੱਧਾ ਝੁਕਾਇਆ

Gagan Oberoi

Sidhu Moosewala Murder Case Update: ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ, ਪੁਲਿਸ ਨੇ 8 ਵਿਅਕਤੀ ਕੀਤੇ ਗ੍ਰਿਫ਼ਤਾਰ

Gagan Oberoi

ਪੰਜਾਬ ਚੋਣਾਂ ਤੋਂ ਪਹਿਲਾਂ ਡਰੱਗ ਮਾਮਲੇ ‘ਚ ਸਾਬਕਾ ਮੰਤਰੀ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, 23 ਤਕ ਗ੍ਰਿਫਤਾਰੀ ‘ਤੇ ਰੋਕ

Gagan Oberoi

Leave a Comment